ਟਾਂਡਾ ''ਚ ਮਨਾਇਆ ਗਿਆ ਟੀ- 20 ਵਿਸ਼ਵ ਚੈਂਪੀਅਨ ਦਾ ਜਸ਼ਨ

Sunday, Mar 08, 2026 - 11:49 PM (IST)

ਟਾਂਡਾ ''ਚ ਮਨਾਇਆ ਗਿਆ ਟੀ- 20 ਵਿਸ਼ਵ ਚੈਂਪੀਅਨ ਦਾ ਜਸ਼ਨ

ਟਾਂਡਾ ਉੜਮੁੜ (ਪਰਮਜੀਤ ਮੋਮੀ)-  ਭਾਰਤ ਵੱਲੋਂ ਟੀ 20 ਵਿਸ਼ਵ ਕੱਪ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਟਾਂਡਾ ਵਿੱਚ ਜਿੱਤ ਦਾ ਜਸ਼ਨ ਮਨਾਇਆ ਗਿਆ। ਜਿਉਂ ਹੀ ਭਾਰਤ ਨੇ ਵਿਸ਼ਵ ਕੱਪ ਜਿੱਤਿਆ ਤਾਂ ਟਾਂਡਾ ਦੇ ਲੋਕ ਸੜਕਾਂ 'ਤੇ ਉਤਰ ਆਏ ਅਤੇ ਡੋਲ ਢਮੱਕੇ ਦੇ ਨਾਲ ਸ਼ਹਿਰ ਵਿੱਚ ਜੇਤੂ ਜਲੂਸ ਕੱਢਿਆ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕ੍ਰਿਕਟ ਪ੍ਰੇਮੀਆਂ ਨੇ ਪਟਾਕੇ ਅਤੇ ਆਤਿਸ਼ਬਾਜ਼ੀ ਕਰਕੇ ਜਿੱਤ ਦਾ ਜਸ਼ਨ ਮਨਾਇਆ। ਭਾਰਤ ਦੇ ਵਿਸ਼ਵ ਚੈਂਪੀਅਨ ਬਣਨ 'ਤੇ ਹਰ ਵਰਗ ਦੇ ਲੋਕਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। 

ਸ਼ਾਨਦਾਰ ਜਿੱਤ 'ਤੇ ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਅਰਵਿੰਦਰ ਸਿੰਘ ਰਸੂਲਪੁਰ, ਬੀਬੀ ਸੁਖਦੇਵ ਕੌਰ ਸੱਲਾਂ, ਮਨਜੀਤ ਸਿੰਘ ਦਸੂਆ, ਸਰਬਜੀਤ ਸਿੰਘ ਮੋਮੀ, ਜਵਾਹਰ ਲਾਲ ਖੁਰਾਣਾ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਸਮੁੱਚੇ ਭਾਰਤ ਵਾਸੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਭਾਰਤੀ ਟੀਮ ਨੂੰ ਸ਼ੁਭਕਾਮਨਾਵਾਂ ਦਿੱਤੀਆਂ।


author

Inder Prajapati

Content Editor

Related News