ਨਗਰ ਕੌਂਸਲ ਟਾਂਡਾ 15 ਵਾਰਡਾਂ ਲਈ 46 ਉਮੀਦਵਾਰ ਆਪਣੀ ਕਿਸਮਤ ਅਜਮਾਉਣਗੇ
Tuesday, May 19, 2026 - 08:47 PM (IST)
ਟਾਂਡਾ ਉੜਮੁੜ, (ਪਰਮਜੀਤ ਮੋਮੀ)- ਨਗਰ ਕੌਂਸਲ ਟਾਂਡਾ ਦੇ 15 ਵਾਰਡਾਂ ਲਈ 26 ਮਈ ਨੂੰ ਹੋਣ ਵਾਲੀਆਂ ਚੋਣਾਂ ਵਾਸਤੇ ਹੁਣ 46 ਉਮੀਦਵਾਰ ਆਪਣੀ ਕਿਸਮਤ ਅਜਮਾਉਣਗੇ। ਅੱਜ ਨਾਮਜਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ 3 ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਕਵਰਿੰਗ ਉਮੀਦਵਾਰਾਂ ਵੱਲੋਂ ਆਪਣੇ ਨਾਮਜਦਗੀ ਪੱਤਰ ਵਾਪਸ ਲੈਣ ਉਪਰੰਤ ਹੁਣ ਕੁੱਲ 46 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ ਟਾਂਡਾ ਕਮ ਰਿਟਰਨਿੰਗ ਅਫਸਰ ਟਾਂਡਾ ਲਵਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਬੀਤੇ ਕੱਲ 18 ਮਈ ਨੂੰ 65 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਗਈ ਸੀ ਇਸ ਵਿੱਚ ਸਾਰੇ ਨਾਮਜਦਗੀ ਪੱਤਰ ਸਹੀ ਪਾਏ ਗਏ ਅੱਜ ਨਾਮਜਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ ਕੁਝ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਨਾਮਜਦਗੀ ਪੱਤਰ ਵਾਪਸ ਲੈਣ ਉਪਰੰਤ ਹੁਣ ਸਥਿਤੀ ਸਪਸ਼ਟ ਹੋ ਚੁੱਕੀ ਹੈ ਅਤੇ ਹੁਣ ਕੁੱਲ 46 ਉਮੀਦਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜੋ ਕਿ 26 ਮਈ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਆਪਣੀ ਕਿਸਮਤ
ਉਹਨਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਦਿੱਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੰਮ ਜਿਲ ਚੋਣ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਸਮੁੱਚੀ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਾਸਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ।
ਉਹਨਾਂ ਨੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਹੀ ਢੰਗ ਨਾਲ ਨੇਪਰੇ ਚੜਨ ਲਈ ਸ਼ਹਿਰ ਵਾਸੀਆਂ ਦਾ ਵੀ ਸਹਿਯੋਗ ਮੰਗਿਆ ਹੈ। ਉਹਨਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਹੁਣ ਖੁੱਲੇ ਆ ਚੋਣ ਪ੍ਰਚਾਰ ਕੀਤਾ ਜਾ ਸਕਦਾ ਹੈ ਜੋ ਕਿ 24 ਮਈ ਸ਼ਾਮ ਨੂੰ ਬੰਦ ਹੋ ਜਾਵੇਗਾ ਤੇ 26 ਮਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਵੋਟਾਂ ਪਾਈਆਂ ਜਾ ਸਕਣਗੀਆਂ ਅਤੇ 29 ਮਈ ਨੋ ਵੋਟਾਂ ਦੀ ਗਿਣਤੀ ਸਕੂਲ ਆਫ ਐਮੀਨੈਂਸ ਟਾਂਡਾ ਤੇ ਹਾਲ ਵਿੱਚ ਕੀਤੀ ਜਾਵੇਗੀ ਅਤੇ ਸਮੇਂ ਸਮੇਂ ਤੇ ਸਾਰੇ ਰਿਜਲਟ ਐਲਾਨ ਕਰ ਦਿੱਤੇ ਜਾਣਗੇ।
