ਟਾਂਡਾ ਵਿਖੇ ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਦੁਕਾਨਦਾਰ ਨੂੰ ਲੁੱਟਿਆ

07/22/2022 1:38:24 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਹਾਈਵੇਅ 'ਤੇ ਅੱਡਾ ਖੁੱਡਾ ਵਿਖੇ ਦੋ ਲੁਟੇਰਿਆਂ ਵੱਲੋਂ ਦੁਕਾਨਦਾਰ ਨੂੰ ਪਿਸਤੌਲ ਦੀ ਨੋਕ 'ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਵਾਰਦਾਤ ਸਵੇਰੇ 11 ਵਜੇ ਦੀ ਹੈ। ਦੋ ਮੋਟਰਸਾਈਕਲ ਸਵਾਰ ਦੋ ਲੁਟੇਰੇ ਰੋਹਿਤ ਬੁੱਕ ਡੀਪੂ ਵਿਚ ਦਾਖ਼ਲ ਹੋਏ ਅਤੇ ਦੁਕਾਨਦਾਰ ਰੋਹਿਤ ਕੁਮਾਰ ਪੁੱਤਰ ਨਰਿੰਦਰ ਕੁਮਾਰ ਵਾਸੀ ਖੁੱਡਾ 'ਤੇ ਪਿਸਤੌਲ ਤਾਣਦੇ ਹੋਏ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।

ਪਿਸਤੌਲ ਦੀ ਨੋਕ 'ਤੇ ਲੁਟੇਰੇ ਦੁਕਾਨਦਾਰ ਤੋਂ ਲਗਭਗ 20 ਹਜ਼ਾਰ ਰੁਪਏ ਲੁੱਟ ਕੇ ਮੋਟਰਸਾਈਕਲ 'ਤੇ ਫਰਾਰ ਹੋ ਗਏ। ਜਾਂਦੇ ਸਮੇ ਲੁਟੇਰਿਆਂ ਨੇ ਦੁਕਾਨ 'ਤੇ ਪਈ ਕੈਂਚੀ ਰੋਹਿਤ ਦੀ ਬਾਂਹ 'ਤੇ ਵੀ ਮਾਰੀ। ਸੂਚਨਾ ਮਿਲਣ 'ਤੇ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸੀ. ਸੀ. ਟੀ. ਵੀ. ਫੁੱਟੇਜ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਗੋਰਾਇਆ: ਭੈਣਾਂ ਨੇ ਸਿਰ 'ਤੇ ਸਿਹਰਾ ਸਜਾ ਫੁੱਟਬਾਲ ਖਿਡਾਰੀ ਭਰਾ ਨੂੰ ਦਿੱਤੀ ਅੰਤਿਮ ਵਿਦਾਈ, ਮਚਿਆ ਚੀਕ-ਚਿਹਾੜਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri