ਟਾਂਡਾ ਪੁਲਸ ਵੱਲੋਂ ਭਾਰੀ ਮਾਤਰਾ ''ਚ ਨਸ਼ੀਲੇ ਪਦਾਰਥ ਸਮੇਤ 4 ਦੋਸ਼ੀ ਗ੍ਰਿਫ਼ਤਾਰ

Saturday, Jul 30, 2022 - 04:22 PM (IST)

ਟਾਂਡਾ ਪੁਲਸ ਵੱਲੋਂ ਭਾਰੀ ਮਾਤਰਾ ''ਚ ਨਸ਼ੀਲੇ ਪਦਾਰਥ ਸਮੇਤ 4 ਦੋਸ਼ੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਂਡਾ ਇਲਾਕੇ ਵਿਚ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਐੱਸ. ਪੀ. ਡੀ. ਮਨਪ੍ਰੀਤ ਸਿੰਘ ਢਿੱਲੋਂ, ਡੀ .ਐੱਸ. ਪੀ. ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਟਾਂਡਾ ਪੁਲਸ ਨੇ ਭਾਰੀ ਮਾਤਰਾ ਵਿਚ 4 ਵਿਅਕਤੀਆਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਅਤੇ ਇਨ੍ਹਾਂ ਦੋਸ਼ੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਵੀ. ਸੀ. ਮਾਮਲੇ 'ਤੇ ਬੀਰ ਦਵਿੰਦਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰੇ 'ਆਪ'

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਵਿਨਵ ਉਰਫ਼ ਅਭੀ ਪੁੱਤਰ ਮਨੀਸ਼ ਕੁਮਾਰ ਵਾਸੀ ਵਾਰਡ ਨੰਬਰ 24 ਮੁਹੱਲਾ ਕੈਂਥਾ ਦਸੂਹਾ, ਅਰਵਿੰਦ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ, ਇੰਦੀਵਰ ਉਰਫ਼ ਲਵਲੀ ਪੁੱਤਰ ਰਣਜੀਤ ਸਿੰਘ ਦੋਨੋਂ ਹੀ ਨਿਵਾਸੀ ਵਾਰਡ ਨੰਬਰ 15 ਨੇੜੇ ਰਾਜੂ ਦੀ ਚੱਕੀ ਮਹਾਜਨ ਮੁਹੱਲਾ ਦਸੂਹਾ, ਗੁਰਵੀਰ ਸਿੰਘ ਗੋਰੀ ਪੁੱਤਰ ਮਹਿੰਦਰ ਸਿੰਘ ਵਾਸੀ ਬੈਂਸ ਅਵਾਣ ਥਾਣਾ ਟਾਂਡਾ ਵਜੋਂ ਹੋਈ ਹੈ ਅਤੇ ਪੁਲਸ ਨੇ  ਇਨ੍ਹਾਂ ਕੋਲੋਂ 105  ਗ੍ਰਾਮ ਨਸ਼ੀਲਾ ਪਦਾਰਥ ਅਤੇ ਇਕ ਮੋਟਰਸਾਈਕਲ ਬਰਾਮਦ ਕਰਕੇ ਐੱਨ. ਡੀ. ਪੀ . ਐੱਸ. ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਦਸੂਹਾ ਵਿਖੇ ਸਕੂਲ ਬੱਸ ਹਾਦਸੇ 'ਚ ਜਾਨ ਗਵਾਉਣ ਵਾਲੇ ਹਰਮਨ ਨੂੰ ਸਿਰ 'ਤੇ ਸਿਹਰਾ ਸਜਾ ਕੇ ਦਿੱਤੀ ਅੰਤਿਮ ਵਿਦਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News