ਟਾਂਡਾ ਪੁਲਸ ਵੱਲੋਂ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵਿਸ਼ੇਸ਼ ਚੈਕਿੰਗ ਮੁਹਿੰਮ ਜਾਰੀ

08/10/2022 11:50:57 AM

ਟਾਂਡਾ ਉੜਮੁੜ (ਪਰਮਜੀਤ ਮੋਮੀ)- ਜ਼ਿਲ੍ਹਾ ਪੁਲਸ ਮੁਖੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਟਾਂਡਾ ਪੁਲਸ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਚਲਾਈ। ਮੁਹਿੰਮ ਤਹਿਤ ਟਾਂਡਾ ਇਲਾਕੇ ਵਿਚ ਵੱਖ-ਵੱਖ ਸਥਾਨਾਂ ਅਤੇ ਵਿਸ਼ੇਸ਼ ਸਥਾਨਾਂ 'ਤੇ ਚੈਕਿੰਗ ਕਰਨ ਦੇ ਨਾਲ-ਨਾਲ ਇਲਾਕੇ ਵਿਚ ਫਲੈਗ ਮਾਰਚ ਕੀਤਾ। 

PunjabKesari

ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਇਸ ਸਬੰਧੀ ਦੱਸਿਆ ਕਿ ਇਲਾਕੇ ਸੁਰੱਖਿਆ ਪੱਖੋਂ ਮਜ਼ਬੂਤ ਕਰਨ ਅਤੇ ਕ੍ਰਾਈਮ ਮੁਕਤ ਕਰਨ ਦੇ ਉਦੇਸ਼ ਨਾਲ ਟਾਂਡਾ ਪੁਲਸ ਵੱਲੋਂ ਚਲਾਏ ਗਏ ਇਸ ਇਸ ਵਿਸ਼ੇਸ਼ ਮੁਹਿੰਮ ਦੌਰਾਨ ਟਾਂਡਾ ਇਲਾਕੇ ਵਿਚ ਸਥਾਨਕ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਏ. ਟੀ. ਐੱਮ, ਗੁੱਜਰਾਂ ਦੇ ਡੇਰੇ, ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਿਕ ਅਸਥਾਨਾਂ ,ਮੇਨ ਬਾਜ਼ਾਰ ਜਵੈਲਰੀ ਦੀਆਂ ਦੁਕਾਨਾਂ ਅਤੇ ਹੋਰ ਸ਼ੱਕੀ ਜਾਂ ਲੋੜੀਂਦੀਆਂ ਸਥਾਨਾਂ 'ਤੇ ਚੈਕਿੰਗ ਕਰਨ ਦੇ ਨਾਲ- ਨਾਲ ਫਲੈਗ ਮਾਰਚ ਵੀ ਕੀਤਾ। 

ਇਹ ਵੀ ਪੜ੍ਹੋ: ਮੁੜ ਚਰਚਾ 'ਚ ਪੰਜਾਬ ਦਾ ਸਿਹਤ ਮਹਿਕਮਾ, ਮੰਤਰੀ ਜੌੜਾਮਾਜਰਾ ਨੇ ਦਫ਼ਤਰ ਦੇ ਬਾਹਰ ਚਿਪਕਾਇਆ ਇਹ ਨੋਟਿਸ

PunjabKesari

ਇਸ ਮੌਕੇ ਐੱਸ. ਐੱਚ. ਓ. ਉਂਕਾਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪਸ ਵੱਲੋਂ ਇਹ ਵਿਸੇਸ਼ ਚੈਕਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਸਗੋਂ ਇਹ ਗਸ਼ਤ ਹੋਰ ਵਧਾਈ ਜਾਵੇਗੀ। ਇਸ ਮੌਕੇ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਟਾਂਡਾ ਇਲਾਕੇ ਅੰਦਰ ਨਸ਼ਾ ਤਸਕਰਾਂ ਅਤੇ ਹੋਰ ਕ੍ਰਾਈਮ ਪੇਸ਼ਾ ਲੋਕਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੁਲਸ ਵੱਲੋਂ ਚਲਾਏ ਗਏ ਇਸ ਵਿਸ਼ੇਸ਼ ਮੁਹਿੰਮ ਵਿਚ ਟਾਂਡਾ ਇਲਾਕੇ ਦੇ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਲਾਕੇ ਵਿਚ ਕ੍ਰਾਈਮ ਨੂੰ ਖ਼ਤਮ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਅਹਿਮ ਖ਼ਬਰ, ਪੰਜਾਬ ਪੁਲਸ ’ਚ ਸਬ ਇੰਸਪੈਕਟਰਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News