ਨਾਜਾਇਜ਼ ਅਸਲੇ ਸਮੇਤ ਟਾਂਡਾ ਪੁਲਸ ਨੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
Saturday, Oct 09, 2021 - 10:46 AM (IST)

ਟਾਂਡਾ ਉੜਮੜ (ਵਰਿੰਦਰ ਪੰਡਿਤ, ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਪੁਲਪੁਖਤਾ ਨਜ਼ਦੀਕ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਇਕ ਨੌਜਵਾਨ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵੀਰ ਸਿੰਘ ਦੀ ਟੀਮ ਵੱਲੋਂ ਸੂਚਨਾ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਵੀਰ ਸਿੰਘ ਗੱਗਾ ਪੁੱਤਰ ਸੁਖਵੀਰ ਸਿੰਘ ਵਾਸੀ ਪਿੰਡ ਸਹਿਬਾਜਪੁਰ ਦੇ ਰੂਪ 'ਚ ਹੋਈ ਹੈ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਦੇ ਖ਼ਿਲਾਫ਼ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਅਸਲਾ ਕਿਸ ਮਨਸ਼ਾ ਕਰਕੇ ਆਪਣੇ ਕੋਲ ਰੱਖਿਆ ਸੀ।