ਟਰੈਕਟਰ ਦੀ ਬੈਟਰੀ ਚੋਰੀ ਕਰਨ ਦੇ ਦੋਸ਼ ''ਚ 2 ਮੁਲਜ਼ਮ ਆਏ ਟਾਂਡਾ ਪੁਲਸ ਅੜਿੱਕੇ

06/06/2022 12:07:50 PM

ਟਾਂਡਾ ਉੜਮੁੜ (ਪੰਡਿਤ,ਕੁਲਦੀਸ਼, ਮੋਮੀ)- ਟਾਂਡਾ ਪੁਲਸ ਨੇ ਪਿੰਡ ਜਹੂਰਾ ਵਾਸੀ ਕਿਸਾਨ ਦੇ ਟਰੈਕਟਰ ਦੀ ਬੈਟਰੀ ਚੋਰੀ ਕਰਨ ਦੇ ਦੋਸ਼ ਵਿਚ ਦੋ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਇਹ ਮਾਮਲਾ ਚੋਰੀ ਦਾ ਸ਼ਿਕਾਰ ਹੋਏ ਹਰਵਿੰਦਰ ਪਾਲ ਸਿੰਘ ਪੁੱਤਰ ਕੁਲਦੀਪ ਸਿੰਘ ਦੇ ਬਿਆਨ ਦੇ ਆਧਾਰ ਉਤੇ ਅਵਤਾਰ ਸਿੰਘ ਪੁੱਤਰ ਰਾਮ ਪ੍ਰਕਾਸ਼ ਅਤੇ ਹਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਦੇਹਰੀਵਾਲ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਸੰਦੀਪ ਨੰਗਲ ਅੰਬੀਆਂ ਕਤਲ ਕਾਂਡ: 2 ਸ਼ੂਟਰ ਸਣੇ 5 ਵਿਅਕਤੀ ਗ੍ਰਿਫ਼ਤਾਰ, ਕੀਤੇ ਹੈਰਾਨੀਜਨਕ ਖ਼ੁਲਾਸੇ

ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਹਰਵਿੰਦਰ ਪਾਲ ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਮੁਲਜਮਾਂ ਨੇ ਉਸ ਦੇ ਘਰ ਦੇ ਬਾਹਰ ਖੜ੍ਹੇ ਕੀਤੇ ਉਸ ਦੇ ਟਰੈਕਟਰ ਦੀ ਬੈਟਰੀ ਚੋਰੀ ਕਰ ਲਈ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਮੁਲਜ਼ਮਾਂ ਕੋਲੋਂ ਚੋਰੀਸ਼ੁਦਾ ਸਮਾਨ ਬਰਾਮਦ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਐੱਸ. ਆਈ, ਮਨਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: ਕਪੂਰਥਲਾ ਤੋਂ ਵੱਡੀ ਖ਼ਬਰ, PTU ਦੇ ਹੋਸਟਲ ’ਚ ਵਿਦਿਆਰਥੀ ਦੀ ਸ਼ੱਕੀ ਹਾਲਾਤ ’ਚ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News