ਟਾਂਡਾ ਪੁਲਸ ਵੱਲੋਂ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ
Tuesday, Jan 06, 2026 - 08:03 PM (IST)
ਟਾਂਡਾ ਉੜਮੁੜ, (ਪਰਮਜੀਤ ਮੋਮੀ)- ਜ਼ਿਲਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਟਾਂਡਾ ਪੁਲਸ ਦੀ ਟੀਮ ਨੇ ਪਿੰਡ ਸਹਿਬਾਜ਼ਪੁਰ ਨਜਦੀਕ ਇਕ ਵਿਅਕਤੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਕਸ਼ਟ ਦੌਰਾਨ ਮਨਦੀਪ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਸਹਿਬਾਜ਼ਪੁਰ ਨੂੰ 12 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
