ਚੋਰੀ ਕਰਨ ਦੇ ਦੋਸ਼ ''ਚ 2 ਮੁਲਜ਼ਮਾਂ ਨੂੰ ਟਾਂਡਾ ਪੁਲਸ ਨੇ ਕੀਤਾ ਗ੍ਰਿਫ਼ਤਾਰ

03/23/2022 2:40:49 PM

ਟਾਂਡਾ ਉੜਮੁੜ (ਪੰਡਿਤ, ਮੋਮੀ, ਕੁਲਦੀਸ਼)- ਟਾਂਡਾ ਪੁਲਸ ਨੇ ਗੁਰਦੁਆਰਾ ਬੀਬੀਆਂ ਨਜ਼ਦੀਕ ਇਕ ਪ੍ਰਵਾਸੀ ਭਾਰਤੀ ਦੇ ਘਰ ਵਿਚ ਚੋਰੀ ਕਰਨ ਦੇ ਦੋਸ਼ ਵਿਚ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਟਾਂਡਾ ਹਰਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਆਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਪੁੱਤਰ ਬਲਵੀਰ ਪਾਲ ਵਾਸੀ ਵਾਰਡ-13 ਬੇਗੋਵਾਲ ਅਤੇ ਅਨਿਲ ਕੁਮਾਰ ਰਵੀ ਪੁੱਤਰ ਜਸਵੀਰ ਸਿੰਘ ਵਾਸੀ ਵਾਰਡ-4 ਬੇਗੋਵਾਲ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ: ਖਟਕੜ ਕਲਾਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਥਾਣਾ ਮੁਖੀ ਨੇ ਦੱਸਿਆ ਕਿ ਟਾਂਡਾ ਪੁਲਸ ਨੇ ਚੋਰੀ ਦਾ ਸ਼ਿਕਾਰ ਹੋਈ ਬਰਿੰਦਰ ਕੌਰ ਪਤਨੀ ਬਲਰਾਜ ਸਿੰਘ ਦੇ ਬਿਆਨ ਦੇ ਆਧਾਰ ਉਤੇ ਚੋਰੀ ਦਾ ਮਾਮਲਾ ਦਰਜ ਕਰਕੇ ਤਫ਼ਤੀਸ਼ ਨੂੰ ਅਮਲ ਵਿੱਚ ਲਿਆਂਦੇ ਹੋਏ, ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਪੁਲਸ ਨੇ ਚੋਰੀ ਕੀਤਾ ਕੁਝ ਸਮਾਨ ਵੀ ਬਰਾਮਦ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਮੁਲਜ਼ਮਾਂ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਐਂਟੀ-ਕੁਰੱਪਸ਼ਨ ਹੈਲਪਲਾਈਨ ਨੰਬਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

shivani attri

This news is Content Editor shivani attri