ਟਾਂਡਾ ਪੁਲਸ ਨੇ ਵੱਖ-ਵੱਖ ਮਾਮਲਿਆਂ ''ਚ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

07/28/2022 11:55:35 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼, ਮੋਮੀ)- ਟਾਂਡਾ ਪੁਲਸ ਨੇ ਇਲਾਕੇ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ਰਾਤ ਪੁਲਸ ਨੇ ਇਸ ਸਬੰਧੀ ਤਿੰਨ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿਚ ਪੁਲਸ ਨੇ ਸੰਦੀਪ ਦੁੱਗਲ ਪੁੱਤਰ ਵਿਨੋਦ ਦੁੱਗਲ ਵਾਸੀ ਸਤਨਾਮਪੂਰਾ ਫਗਵਾੜਾ ਦੇ ਬਿਆਨ ਦੇ ਆਧਾਰ 'ਤੇ ਰੋਹਿਤ ਮਸੀਹ ਪੁੱਤਰ ਤਰਸੇਮ ਮਸੀਹ, ਨਿੱਕਾ ਪੁੱਤਰ ਸਾਬੀ, ਰਵੀ ਪੁੱਤਰ ਮੁਖਤਿਆਰ ਵਾਸੀ ਕਾਲਾ ਸਿਕਾਲਾ ਸ੍ਰੀ ਹਰਗੋਬਿੰਦਪੁਰ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਆਪਣੇ ਬਿਆਨ ਵਿਚ ਸੰਦੀਪ ਨੇ ਦੱਸਿਆ ਕਿ ਕਿਸੇ ਤੇਲ ਕੰਪਨੀ ਵਿਚ ਮਾਰਕੀਟਿੰਗ ਦਾ ਕੰਮ ਕਰਦਾ ਹੈ ਅਤੇ 27 ਜੁਲਾਈ ਨੂੰ ਉਹ ਟਾਂਡਾ ਇਲਾਕਾ ਵਿਚ ਆਇਆ ਹੋਇਆ ਸੀ। ਇਸ ਦੌਰਾਨ ਪਲਸਰ ਸਵਾਰ ਉਕਤ ਮੁਲਜਮਾਂ ਨੇ ਉਸ ਦਾ ਮੋਬਾਈਲ ਖੋਹ ਲਿਆ, ਇੰਨੇ ਨੂੰ ਉਸ ਨੇ ਉਨ੍ਹਾਂ ਵਿੱਚੋਂ ਇਕ ਰੋਹਿਤ ਮਸੀਹ ਨੂੰ ਜੱਫਾ ਮਾਰ ਕੇ ਕਾਬੂ ਕਰ ਲਿਆ ਜਦਕਿ ਬਾਕੀ ਦੋਵੇਂ ਫਰਾਰ ਹੋ ਗਏ, ਜਿਸ ਨੂੰ ਬਾਅਦ ਵਿਚ ਪੁਲਸ ਹਵਾਲੇ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮੂਨਕ ਕਲਾ ਵਾਸੀ ਪ੍ਰਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਸੰਜੂ ਪੁੱਤਰ ਰੂਪ ਲਾਲ ਵਾਸੀ ਖਡਿਆਲਾ ਅਤੇ ਦਲਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਖਡਿਆਲਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਫਗਵਾੜਾ 'ਚ ਇਨਸਾਨੀਅਤ ਸ਼ਰਮਸਾਰ: ਲਾਵਾਰਸ ਥਾਂ ’ਤੇ ਸੁੱਟੀ ਨਵ-ਜਨਮੀ ਬੱਚੀ ਦੀ ਲਾਸ਼, ਕੁੱਤਿਆਂ ਨੇ ਨੋਚ-ਨੋਚ ਖਾਧੀ

ਆਪਣੇ ਬਿਆਨ ਵਿਚ ਪ੍ਰਦੀਪ ਨੇ ਦੱਸਿਆ ਕਿ ਹੀਰਾ ਨਰਸਰੀ ਨਜ਼ਦੀਕ ਫ਼ਰਾਟਾ ਪੱਖਾਂ ਚੋਰੀ ਕਰਦੇ ਲਿਜਾਂਦੇ ਦਲਜੀਤ ਨੂੰ ਕਾਬੂ ਕਰ ਲਿਆ ਗਿਆ ਜਦਕਿ ਸੰਜੂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਆਏ ਮੁਲਜਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਿੰਡ ਖੱਖ ਵਿਚ ਕਾਬਲ ਦੇ ਘਰ ਚੋਰੀ ਕਰਨ ਵਾਲੇ ਚੋਰਾਂ ਅਤੇ ਪਿੰਡ ਮੂਨਕ ਖੁਰਦ ਵਿਚ ਚੋਰੀ ਦੀ ਕੋਸ਼ਿਸ਼ ਕਰਨ ਵਾਲੇ ਚੋਰਾਂ ਦੀ ਭਾਲ ਲਈ ਸੀ. ਸੀ. ਟੀ. ਵੀ. ਫੁਟੇਜ ਦੀ ਮਦਦ ਨਾਲ ਤਫ਼ਤੀਸ਼ ਨੂੰ ਅੱਗੇ ਵਧਾਇਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ 3 ਭਗੌੜੇ ਮੁਲਾਜ਼ਮ ਊਨਾ ਤੋਂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News