ਟਾਂਡਾ ਪੁਲਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 5 ਸਮੱਗਲਰ ਗ੍ਰਿਫ਼ਤਾਰ
Friday, Sep 08, 2023 - 04:16 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਮਾਨਯੋਗ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ. ਪੀ. ਐੱਸ. ਨੇ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਸਰਬਜੀਤ ਸਿੰਘ ਬਾਹਿਆ ਐੱਸ. ਪੀ.(INV) ਹੁਸਿਆਰਪੁਰ ਕੁਲਵੰਤ ਸਿੰਘ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।
ਏ. ਐੱਸ. ਆਈ. ਰਜੇਸ਼ ਕੁਮਾਰ ਇੰਚਾਰਜ ਚੋਕੀ ਸਰਾਂ ਸਮੇਤ ਪੁਲਸ ਪਾਰਟੀ, ਏ. ਐੱਸ. ਆਈ. ਮਨਿੰਦਰ ਕੌਰ ਸਮੇਤ ਪੁਲਸ ਪਾਰਟੀ, ਏ. ਐੱਸ. ਆਈ. ਜਸਵੀਰ ਸਿੰਘ ਸਮੇਤ ਪੁਲਸ ਪਾਰਟੀ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਵੱਖ-ਵੱਖ ਮੁਕੱਦਮਿਆਂ ਵਿਚ ਪੰਜ ਵਿਆਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ। ਉਨ੍ਹਾਂ ਨੂੰ ਮੁਕੱਦਮਾ ਵਿਚ ਨਾਮਜ਼ਦ ਕੀਤਾ ਗਿਆ ਹੈ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ
ਦਰਜ ਮੁਕੱਦਮੇ
1 ਮੁਕੱਦਮਾ ਨੰਬਰ 248 ਮਿਤੀ 31-8-2023 ਅ/ਧ 22-61-85 NDPS ACT ਥਾਣਾ ਟਾਂਡਾ ਜਿਲਾ ਹੁਸਿਆਰਪੁਰ
2. ਮੁਕੱਦਮਾ ਨੰਬਰ 260 ਮਿਤੀ 4-9-23 ਜੋਰ ਧਾਰਾ 482,506,509 ਭ ਦ 22/27/29-61-85 NDPS Act ਥਾਣਾ ਟਾਂਡਾ ਜਿਲਾ ਹੁਸਿਆਰਪੁਰ।
3. ਮੁਕੱਦਮਾ ਨੰਬਰ 268 ਮਿਤੀ 7-9-23 ਅ/ਧ 22/29-61-85 NDPS ACT ਥਾਣਾ ਟਾਂਡਾ ਜਿਲਾ ਹੁਸਿਆਰਪੁਰ।
ਗ੍ਰਿਫ਼ਤਾਰ ਦੋਸ਼ੀ
1. ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਸੁਖਜਿੰਦਰ ਸਿੰਘ ਵਾਸੀ ਨਜ਼ਦੀਕ ਆਧੂਰਵੈਦਿਕ ਡਿਸਪੈਂਸਰੀ ਜੋੜਾ ਥਾਣਾ ਟਾਡਾ ਜ਼ਿਲ੍ਹਾ ਹੁਸ਼ਿਆਰਪੁਰ।
2. ਅਕਾਸ਼ਦੀਪ ਪੁੱਤਰ ਸੁਰਜੀਤ ਵਾਸੀ ਖੱਖਾ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ।
3. ਦੀਪਕ ਕੁਮਾਰ ਉਰਫ਼ ਦੀਪੂ ਪੁੱਤਰ ਸਤਨਾਮ ਵਾਸੀ ਖੱਖਾ ਥਾਣਾ ਟਾਂਡਾ।
4 ਸੰਤੋਖ ਸਿੰਘ ਉਰਫ਼ ਤੋਖੀ ਪੁੱਤਰ ਗੁਰਮੇਲ ਸਿੰਘ ਵਾਸੀ ਖੱਖਾ ਥਾਣਾ ਟਾਂਡਾ।
5 ਅਜੈ ਕੁਮਾਰ ਪੁੱਤਰ ਰਾਮ ਲੁਭਾਇਆ ਵਾਸੀ ਚੋਟਾਲਾ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ।
ਇਹ ਵੀ ਪੜ੍ਹੋ- ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਘਟਨਾ, ਜਲੰਧਰ ਦੀ ਇਸ ਕਾਲੋਨੀ ’ਚੋਂ ਮਿਲਿਆ 3 ਮਹੀਨੇ ਦੇ ਬੱਚੇ ਦਾ ਭਰੂਣ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ