ਨਸ਼ੀਲੇ ਪਦਾਰਥ ਸਣੇ ਪਿਓ-ਪੁੱਤਰ ਟਾਂਡਾ ਪੁਲਸ ਨੇ ਗ੍ਰਿਫ਼ਤਾਰ

06/04/2023 1:19:10 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਟਾਂਡਾ ਪੁਲਸ ਨੇ ਪਿੰਡ ਸਹਿਬਾਜ਼ਪੁਰ ਚੌਂਕ ਦੇ ਨਜ਼ਦੀਕ ਮੋਟਰਸਾਈਕਲ ਸਵਾਰ ਪਿਓ-ਪੁੱਤਰ ਨੂੰ ਨਸ਼ੇ ਵਾਲੇ ਪਦਾਰਥ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਏ. ਐੱਸ. ਆਈ. ਦਿਲਦਾਰ ਸਿੰਘ ਦੀ ਟੀਮ ਵੱਲੋਂ ਗਸ਼ਤ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਜਸਪਾਲ ਮਸੀਹ ਪੁੱਤਰ ਮੋਹਿੰਦਰਪਾਲ ਵਾਸੀ ਸਲਾਮਤਪੁਰਾ (ਭੁਲੱਥ) ਕਪੂਰਥਲਾ ਅਤੇ ਉਸਦੇ ਪੁੱਤਰ ਸੰਨੀ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ-ਮੌਸਮ 'ਚ ਹੋ ਰਹੀ ਤਬਦੀਲੀ, ਜੂਨ ਮਹੀਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਸਕਦੀ ਹੈ ਗਰਮੀ, ਜਾਣੋ ਤਾਜ਼ਾ ਅਪਡੇਟ

ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਟੀਮ ਨੇ ਮੁਲਜ਼ਮਾਂ ਵੱਲੋਂ ਪੁਲਸ ਟੀਮ ਵੇਖ ਸੜਕ 'ਤੇ ਸੁੱਟੇ ਪਰਨੇ ਵਿਚ ਬੰਨ੍ਹੇ ਹੋਏ 530 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਨਸ਼ੇ ਸਬੰਧੀ ਸਪਲਾਈ ਲਾਈਨ ਕੀ ਸੀ। 

ਇਹ ਵੀ ਪੜ੍ਹੋ-ਨਸ਼ੇ ਦੇ ਦੈਂਤ ਨੇ ਉਜਾੜਿਆ ਘਰ, ਫਿਲੌਰ ਵਿਖੇ 2 ਸਾਲਾਂ ’ਚ ਨਿਗਲੀਆਂ ਪਰਿਵਾਰ ਦੇ 3 ਨੌਜਵਾਨਾਂ ਦੀਆਂ ਜ਼ਿੰਦਗੀਆਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


shivani attri

Content Editor

Related News