ਟਾਂਡਾ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Wednesday, May 21, 2025 - 01:03 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ )- ਟਾਂਡਾ ਪੁਲਸ ਨੇ ਇਕ ਵਿਅਕਤੀ ਨੂੰ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਲੈ ਕੇ ਜਾਣਕਾਰੀ ਦਿੰਦੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਟਾਂਡਾ ਪੁਲਸ ਦੇ ਏ. ਐੱਸ. ਆਈ. ਸੰਤ ਰਾਮ ਵੱਲੋਂ ਬਸਤੀ ਬੋਹੜਾ ਤੋਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਇਕ ਹੋਰ ਵਿਅਕਤੀ ਦੀ ਮੌਤ, 3 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਇਸ ਦੌਰਾਨ ਪਿੰਡ ਭੂਲਪੁਰ ਸੰਪਰਕ ਸੜਕ 'ਤੇ ਨਸ਼ਾ ਤਸਕਰ ਨੂੰ 17,750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਕਾਬੂ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਹਰਦੀਪ ਸਿੰਘ ਸ਼ਮੀ ਪੁੱਤਰ ਸਤਪਾਲ ਸਿੰਘ ਵਾਸੀ ਵਾਰਡ ਨੰਬਰ 6 ਮਿਆਣੀ ਵਜੋਂ ਹੋਈ ਹੈ। ਪੁਲਸ ਨੇ ਉਸ ਕੋਲੋਂ 17,750 ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e