ਟਾਂਡਾ ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਪਤੀ-ਪਤਨੀ ਨੂੰ ਕੀਤਾ ਗ੍ਰਿਫ਼ਤਾਰ

Tuesday, Apr 02, 2024 - 04:53 PM (IST)

ਟਾਂਡਾ ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਪਤੀ-ਪਤਨੀ ਨੂੰ ਕੀਤਾ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ) - ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ.ਐੱਸ.ਪੀ.ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਪਿੰਡ ਮਿਆਣੀ ਵਿਖੇ ਪਤੀ-ਪਤਨੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਰਮਨ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ.ਰਾਜਵਿੰਦਰ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰਬਰ 1 ਮਿਆਣੀ ਅਤੇ ਉਸਦੀ ਪਤਨੀ ਸਰੋਜ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨੇ ਦੱਸਿਆ ਕਿ ਕਿਸੇ ਮੁਖ਼ਬਰ ਨੇ ਉਹਨਾਂ ਨੂੰ ਸੂਚਨਾ ਦਿੱਤੀ ਸੀ ਕਿ ਉਕਤ ਮੁਲਜ਼ਮ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਦੇ ਹਨ। ਇਸੇ ਸੂਚਨਾ ਦੇ ਅਧਾਰ 'ਤੇ ਇਨ੍ਹਾਂ ਮੁਲਜ਼ਮਾਂ ਨੂੰ 37500 ਐੱਮ. ਐੱਲ.ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਤਿਆਰ ਕਰਨ ਵਾਲੇ 21 ਹਜ਼ਾਰ ਐੱਮ. ਐੱਲ.ਤਰਲ ਪਦਾਰਥ ਸਣੇ ਕਾਬੂ ਕਰ ਲਿਆ। ਪੁਲਸ ਨੇ ਦੋਵਾਂ ਪਤੀ-ਪਤਨੀ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਉਡਾਣ 'ਚ ਜ਼ਿਆਦਾ ਦੇਰੀ ਹੋਣ 'ਤੇ ਜਹਾਜ਼ 'ਚੋਂ ਬਾਹਰ ਨਿਕਲ ਸਕਦੇ ਹਨ ਯਾਤਰੀ, ਲਾਗੂ ਹੋਇਆ ਨਵਾਂ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News