ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਟਾਂਡਾ ਪੁਲਸ ਨੇ ਕੱਢਿਆ ਫਲੈਗ ਮਾਰਚ, ਚੈਕਿੰਗ ਮੁਹਿੰਮ ਚਲਾਈ

Friday, Aug 14, 2026 - 03:21 PM (IST)

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਟਾਂਡਾ ਪੁਲਸ ਨੇ ਕੱਢਿਆ ਫਲੈਗ ਮਾਰਚ, ਚੈਕਿੰਗ ਮੁਹਿੰਮ ਚਲਾਈ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਟਾਂਡਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਦਿਆਂ ਟਾਂਡਾ ਪੁਲਸ ਵੱਲੋਂ ਅੱਜ ਵਿਸ਼ੇਸ਼ ਫਲੈਗ ਮਾਰਚ ਕੱਢਿਆ ਗਿਆ। ਐੱਸ. ਐੱਸ. ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪੁਲਸ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦੇ ਨਾਲ-ਨਾਲ ਵੱਖ-ਵੱਖ ਥਾਵਾਂ 'ਤੇ ਚੈਕਿੰਗ ਮੁਹਿੰਮ ਵੀ ਚਲਾਈ ਗਈ। ਇਸ ਫਲੈਗ ਮਾਰਚ ਅਤੇ ਚੈਕਿੰਗ ਅਭਿਆਨ ਦੀ ਅਗਵਾਈ ਐੱਸ. ਪੀ. (ਡੀ) ਮਨਪ੍ਰੀਤ ਸ਼ੀਮਾਰ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਵੱਲੋਂ ਕੀਤੀ ਗਈ। ਪੁਲਸ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਸ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਮੁੱਖ ਸੜਕਾਂ ਅਤੇ ਜਨਤਕ ਥਾਵਾਂ ’ਤੇ ਗਸ਼ਤ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

PunjabKesari

ਪੁਲਸ ਟੀਮ ਵੱਲੋਂ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਅਤੇ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਸ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਬਾਰੇ ਦੱਸਿਆ ਅਤੇ ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ’ਤੇ ਨਜ਼ਰ ਰੱਖਣ ਦੇ ਨਾਲ-ਨਾਲ ਵੱਖ-ਵੱਖ ਥਾਵਾਂ ’ਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਲਾਵਾਰਿਸ ਸਮਾਨ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਫਲੈਗ ਮਾਰਚ ਦੌਰਾਨ ਪੁਲਸ ਅਧਿਕਾਰੀਆਂ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ, ਭੀੜ-ਭਾੜ ਵਾਲੀਆਂ ਥਾਵਾਂ ਅਤੇ ਪ੍ਰਮੁੱਖ ਸੜਕਾਂ ਦਾ ਦੌਰਾ ਕੀਤਾ। ਪੁਲਸ ਵੱਲੋਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸ਼ਹਿਰ ਵਿਚ  ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਇਮ ਰਹੇ।

PunjabKesari

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ  ਪੁਲਸ ਦੀ ਗਸ਼ਤ ਵਧਾਈ ਗਈ ਹੈ। ਇਸ ਤੋਂ ਇਲਾਵਾ ਭੀੜ ਵਾਲੇ ਇਲਾਕਿਆਂ ਅਤੇ ਮਹੱਤਵਪੂਰਨ ਸਥਾਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਪੁਲਸ ਵੱਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਚੌਕਸੀ ਵਰਤੀ ਜਾ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਸ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਨੂੰ ਸਹਿਯੋਗ ਦੇਣ, ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਸਬੰਧੀ ਤੁਰੰਤ ਪੁਲਸ ਨੂੰ ਜਾਣਕਾਰੀ ਦੇਣ।

PunjabKesari

ਫਲੈਗ ਮਾਰਚ ਰਾਹੀਂ ਪੁਲਸ ਨੇ ਸ਼ਹਿਰ ਵਾਸੀਆਂ ਨੂੰ ਇਹ ਸੰਦੇਸ਼ ਵੀ ਦਿੱਤਾ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਨੂੰ ਲੈ ਕੇ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਹਰ ਹਾਲ ਵਿਚ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ , ਥਾਣਾ ਮੁਖੀ ਗੜਦੀਵਾਲਾ ਪਰਵਿੰਦਰ ਸਿੰਘ ਧੂਤ, ਪੁਲਸ ਦੇ ਹੋਰ ਅਧਿਕਾਰੀ ਅਤੇ ਮੁਲਾਜ਼ਮ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News