ਟਾਂਡਾ ਪੁਲਸ ਨੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਕੱਢਿਆ ਫਲੈਗ ਮਾਰਚ
03/19/2023 4:57:31 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕੀਤੀ ਗਈ ਕਾਰਵਾਈ ਉਪਰੰਤ ਪੰਜਾਬ ਵਿੱਚ ਪੈਦਾ ਹੋਏ ਹਲਾਤ ਦੇ ਮੱਦੇਨਜ਼ਰ ਟਾਂਡਾ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਇਲਾਕੇ ਟਾਂਡਾ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਸ਼ਾਂਤੀ ਵਾਸਤੇ ਪੁਲਸ ਦੀ ਟੁਕੜੀ ਨੇ ਫਲੈਗ ਮਾਰਚ ਕੱਢਿਆ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਤੇ ਗੈਂਗਸਟਰਾਂ ਦੇ ਮੁੱਦੇ ’ਤੇ ਖੁੱਲ੍ਹ ਕੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀਆਂ ਵੱਡੀਆਂ ਗੱਲਾਂ
ਡੀ. ਐੱਸ. ਪੀ. ਕੁਲਵੰਤ ਸਿੰਘ ਦੀ ਅਗਵਾਈ ਵਿੱਚ ਕੱਢੇ ਗਏ ਇਸ ਫਲੈਗ ਮਾਰਚ ਦੌਰਾਨ ਟਾਂਡਾ ਪੁਲਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਜਨਤਕ ਥਾਵਾਂ 'ਤੇ ਸਰਚ ਆਪਰੇਸ਼ਨ ਵੀ ਕੀਤਾ। ਇਸ ਮੌਕੇ ਡੀ. ਐੱਸ. ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਟਾਂਡਾ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਇਸ ਸਬੰਧੀ ਇਲਾਕੇ ਦੇ ਵੱਖ-ਵੱਖ ਚੌਂਕਾਂ ਵਿਚ ਪੁਲਸ ਦੀ ਨਾਕਾਬੰਦੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਸ਼ੱਕੀ ਅਨਸਰਾਂ 'ਤੇ ਨਜ਼ਰ ਰੱਖੀ ਜਾ ਸਕੇ। ਇਸ ਮੌਕੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਸਹਿਯੋਗ ਕੀਤਾ ਜਾਵੇ। ਦਿ ਫਲਾਇੰਗ ਮਾਰਚ ਥਾਣਾ ਟਾਂਡਾ ਤੋਂ ਅਰੰਭ ਹੋ ਕੇ ਸਮੁੱਚੇ ਸ਼ਹਿਰ ਦਾ ਚੱਕਰ ਲਗਾਉਣ ਉਪਰੰਤ ਸਮਾਪਤ ਹੋਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।