ਟਾਂਡਾ ਪੁਲਸ ਵੱਲੋਂ ਪਿੰਡਾਂ ਤੇ ਸ਼ਹਿਰ ਵਿਚ ਠੀਕਰੀ ਪਹਿਰੇ ਲਾਉਣ ਦੀ ਕੀਤੀ ਅਪੀਲ

08/04/2022 12:45:32 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਥਾਣਾ ਟਾਂਡਾ ਦੇ ਇੰਚਾਰਜ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਇਲਾਕੇ ਵਿਚ ਸੁਰੱਖਿਆ ਲਈ ਲੋਕਲ ਪੁਲਸ ਨੂੰ ਸਹਿਯੋਗ ਕਰਨ ਲਈ ਅਪੀਲ ਕੀਤੀ ਹੈ। ਥਾਣਾ ਮੁਖੀ ਨੇ ਆਖਿਆ ਕਿ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਣੀ ਰਹੇ ਅਤੇ ਲੋਕਾਂ ਦੇ ਸਹਿਯੋਗ ਨਾਲ ਇਕ ਬਿਨਾ ਕਿਸੇ ਡਰ ਭੈਅ ਚੰਗਾ ਸਮਾਜ ਸਿਰਜਣ ਲਈ ਲੋਕ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਆਖਿਆ ਕਿ ਜਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਵੱਲੋ ਜਿਲ੍ਹਾ ਨੂੰ ਜੁਰਮ ਮੁਕਤ ਬਣਾਉਣ ਲਈ ਹਰ ਤਰ੍ਹਾ ਦੇ ਉਪਰਾਲੇ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ: ਬਿੱਲ ਮੁਆਫ਼ੀ ਨੂੰ ਲੈ ਕੇ ਉਮੀਦਾਂ ’ਤੇ ਫਿਰਿਆ ਪਾਣੀ: ਜ਼ਿਆਦਾਤਰ ਖ਼ਪਤਕਾਰਾਂ ਨੂੰ ਨਹੀਂ ਮਿਲ ਸਕੇਗਾ ਲਾਭ

ਉਨ੍ਹਾਂ ਦੱਸਿਆ ਕਿ ਡੀ. ਸੀ . ਹੁਸ਼ਿਆਰਪੁਰ  ਨੇ ਹਰੇਕ ਪਿੰਡ/ਸ਼ਹਿਰ/ਮੁੱਹਲੇ/ਵਾਰਡ ਵਿਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਲਈ ਠੀਕਰੀ ਪਹਿਰੇ ਲਾਏ ਜਾਣ। ਇਸ ਦੇ ਨਾਲ ਹੀ ਜੋ ਵੀ ਕਿਰਾਏਦਾਰ ਰਹਿੰਦੇ ਹਨ, ਉਨ੍ਹਾਂ ਦੀ ਤੁਰੰਤ ਥਾਣਾ ਦੇ ਸਾਂਝ ਕੇਂਦਰ ਵਿੱਚ ਵੈਰੀਫਿਕੇਸ਼ਨ ਕਰਵਾਈ ਜਾਵੇ। ਨਸ਼ਿਆਂ ਦੇ ਖ਼ਾਤਮੇ ਲਈ ਹਰ ਤਰਾਂ ਦੇ ਉਪਰਾਲੇ ਲੋਕਲ ਪੁਲਸ ਵੱਲੋਂ ਕੀਤੇ ਜਾ ਰਹੇ ਹਨ। ਜੋ ਨਸ਼ਾ  ਕਰਨ ਦੇ ਆਦੀ ਹਨ, ਉਨ੍ਹਾਂ ਦਾ ਇਲਾਜ ਕਰਾਉਣ ਲਈ ਲੋਕਲ ਪੁਲਸ ਨਾਲ ਸੰਪਰਕ ਕੀਤਾ ਜਾਵੇ। ਉਨ੍ਹਾਂ ਆਖਿਆ ਜੋ ਵ੍ਹੀਕਲ ਬਿਨ੍ਹਾਂ ਨੰਬਰ ਪਲੇਟ/ਗਲਤ ਸਲੰਸਰ ਅਤੇ ਬਹੁਤ ਤੇਜ ਲਾਈਟਾਂ ਵਾਲੇ ਅਕਸਰ ਪਾਏ ਗਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਧਾਰਮਿਕ ਸਥਾਨਾਂ 'ਤੇ ਦਿਨ ਅਤੇ ਰਾਤ ਲਈ ਵੱਖਰੇ ਤੌਰ 'ਤੇ ਠੀਕਰੀ ਪਹਿਰਾ ਲਾਇਆ ਜਾਵੇ ਤਾਂਕਿ ਇਨ੍ਹਾਂ ਧਾਰਮਿਕ ਸਥਾਨਾਂ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਆਖਿਆ ਕਿ ਨਸ਼ਾ ਅਤੇ ਅਪਰਾਧ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਨੁਕੇਲ ਪਾਈ ਜਾ ਸਕਦੀ ਹੈ। 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, MSP ’ਤੇ ਮੂੰਗੀ ਦੀ ਖ਼ਰੀਦ ਦੀ ਮਿਤੀ ਵਧਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News