ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਇਕ ਮੁਲਜ਼ਮ ਆਇਆ ਟਾਂਡਾ ਪੁਲਸ ਅੜਿੱਕੇ

08/02/2021 6:49:56 PM

ਟਾਂਡਾ ਉੜਮੁੜ (ਪੰਡਿਤ,ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਟਾਂਡਾ ਹੁਸ਼ਿਆਰਪੁਰ ਰੋਡ 'ਤੇ ਮਨੀ ਪੈਟਰੋਲ ਪੰਪ ਨਜ਼ਦੀਕ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐੱਸ. ਆਈ. ਬਲਜਿੰਦਰ ਸਿੰਘ, ਥਾਣੇਦਾਰ ਜਸਪਾਲ ਸਿੰਘ ਅਤੇ ਪੁਨੀਤ ਕੁਮਾਰ ਦੀ ਟੀਮ ਵੱਲੋ ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਪੁੱਤਰ ਮਲਕੀਤ ਸਿੰਘ ਨਿਵਾਸੀ ਸੀਕਰੀ ਦੇ ਰੂਪ ਵਿੱਚ ਹੋਈ ਹੈ। ਟੀਮ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਨਸ਼ੇ ਵਾਲੀਆਂ 240 ਗੋਲ਼ੀਆਂ ਬਰਾਮਦ ਕਰਕੇ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਕੇਸ ਦਰਜ ਕੀਤਾ ਹੈ । 


shivani attri

Content Editor

Related News