ਕਰਫ਼ਿਊ ਦੌਰਾਨ ਫਾਸਟ ਫੂਡ ਦੀ ਦੁਕਾਨ ਖੋਲ੍ਹਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

04/29/2021 11:59:37 AM

ਟਾਂਡਾ ਉੜਮੁੜ ( ਪੰਡਿਤ, ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਅਹੀਆਪੁਰ ਵਿੱਚ ਨਾਈਟ ਕਰਫ਼ਿਊ ਦੌਰਾਨ ਫਾਸਟ ਫੂਡ ਦੀ ਦੁਕਾਨ ਖੋਲ੍ਹਣ ਵਾਲੇ ਵਿਅਕਤੀ ਖ਼ਿਲਾਫ਼ ਡੀ .ਸੀ. ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਅਨੁਜ ਪੁੱਤਰ ਅਨਮੋਲ ਠਾਕਰ ਵਾਸੀ ਕੋਟਲੀ ਜੰਡ ਦੇ ਖ਼ਿਲਾਫ਼ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

ਇਥੇ ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਇਸੇ ਕਰਕੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਦਾ ਨਾਈਟ ਕਰਫ਼ਿਊ ਦਾ ਐੈਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ 'ਚ 5 ਵਜੇ ਤੱਕ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ ਪਰ ਇਸ ਦੇ ਬਾਵਜੂਦ ਵੀ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉੱਡਦੀਆਂ ਵਿਖਾਈ ਦੇ ਰਹੀਆਂ ਹਨ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ 'ਚ ਵਧਿਆ 'ਨਾਈਟ ਕਰਫ਼ਿਊ' ਦਾ ਸਮਾਂ

ਪੰਜਾਬ ’ਚ ਕੋਰੋਨਾ ਨਾਲ ਬੁੱਧਵਾਰ ਨੂੰ 122 ਹੋਰ ਲੋਕਾਂ ਦੀ ਮੌਤ
ਸਿਹਤ ਮਹਿਕਮੇ ਵੱਲੋਂ ਪਾਨੀਪਤ, ਬੱਦੀ ਅਤੇ ਗੁੜਗਾਓਂ ਤੋਂ ਆਕਸੀਜਨ ਦੀ ਲਗਾਤਾਰ ਸਪਲਾਈ ਲਈ ਜਾ ਰਹੀ ਹੈ। ਇਨ੍ਹਾਂ 3 ਥਾਵਾਂ ਤੋਂ ਤਰਲ ਆਕਸੀਜਨ ਦੀ ਸਪਲਾਈ ਹੁੰਦੀ ਹੈ ਪਰ ਇਸ ਸਭ ਦੇ ਬਾਵਜੂਦ ਸੂਬੇ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਮਰੀਜ਼ਾਂ ਦੇ ਸਾਹ ਸਾਥ ਨਹੀਂ ਦੇ ਰਹੇ ਹਨ।
ਬੁੱਧਵਾਰ ਨੂੰ ਸੂਬੇ ਵਿਚ 122 ਕੋਰੋਨਾ ਪੀੜਤ ਰੋਗੀਆਂ ਦੀ ਮੌਤ ਹੋ ਗਈ, ਜਦਕਿ ਮੰਗਲਵਾਰ ਨੂੰ ਵੀ 122 ਲੋਕ ਕੋਰੋਨਾ ਨਾਲ ਜੰਗ ਲੜਦੇ ਹੋਏ ਹਾਰ ਗਏ ਸਨ। ਹੁਣ ਤੱਕ ਸੂਬੇ ਵਿਚ 8778 ਕੋਰੋਨਾ ਦੇ ਰੋਗੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 5933 ਲੋਕਾਂ ਦੇ ਹੋਰ ਪਾਜ਼ੇਟਿਵ ਆ ਜਾਣ ਨਾਲ ਕੁਲ ਪੀੜਤਾਂ ਦੀ ਗਿਣਤੀ 357214 ’ਤੇ ਪੁੱਜ ਗਈ ਹੈ। ਇਨ੍ਹਾਂ ਵਿਚੋਂ 295048 ਲੋਕ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ ਐਕਟਿਵ ਰੋਗੀਆਂ ਦੀ ਗਿਣਤੀ 53388 ਹੈ।

ਇਹ ਵੀ ਪੜ੍ਹੋ : ‘ਕੋਰੋਨਾ’ ਬਣਿਆ ਆਫ਼ਤ, ਜਲੰਧਰ ਜ਼ਿਲ੍ਹੇ ’ਚ ਮਰੀਜ਼ਾਂ ਲਈ ਖ਼ੂਨ ਦੀ ਕਮੀ ਆਉਣੀ ਹੋਈ ਸ਼ੁਰੂ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News