ਸੜਕ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋਏ ਅਣਪਛਾਤੇ ਵਿਅਕਤੀ ਦੀ ਲਾਸ਼ ਟਾਂਡਾ ਪੁਲਸ ਵੱਲੋਂ ਬਰਾਮਦ

Friday, May 22, 2020 - 03:31 PM (IST)

ਸੜਕ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋਏ ਅਣਪਛਾਤੇ ਵਿਅਕਤੀ ਦੀ ਲਾਸ਼ ਟਾਂਡਾ ਪੁਲਸ ਵੱਲੋਂ ਬਰਾਮਦ

ਟਾਂਡਾ ਉੜਮੁੜ(ਪਰਮਜੀਤ ਸਿੰਘ ਮੌਮੀ, ਵਰਿੰਦਰ ਪੰਡਿਤ) - ਟਾਂਡਾ ਪੁਲਸ ਨੇ ਸੜਕ ਹਾਦਸੇ ਦੌਰਾਨ ਮੌਤ ਦਾ ਸ਼ਿਕਾਰ ਹੋਏ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਾਂਡਾ ਪੁਲਸ ਦੇ ਏ.ਐੱਸ.ਆਈ ਆਨੰਦ ਦਿਆਲ ਸਿੰਘ ਨੇ ਦੱਸਿਆ ਕਿ ਐਕਸਿਸ ਬੈਂਕ ਨਜ਼ਦੀਕ ਕਰੀਬ  60-62 ਸਾਲਾ ਵਿਅਕਤੀ ਜੋ ਕਿ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਦੀ ਚਪੇਟ ਵਿਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋ ਗਿਆ ਸੀ। ਉਸ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ। ਟਾਂਡਾ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਦਸੂਹਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ ।


author

Harinder Kaur

Content Editor

Related News