ਪਿੰਡ ਚੌਟਾਲਾ ਵਿਚ PNB ਦਾ ATM ਲੁੱਟਣ ਵਾਲੇ ਆਏ ਟਾਂਡਾ ਪੁਲਸ ਅੜਿੱਕੇ

09/22/2022 4:35:25 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਕੁਲਦੀਸ਼)- ਟਾਂਡਾ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਪਿੰਡ ਚੌਟਾਲਾ ਵਿਚ ਇਸੇ ਮਹੀਨੇ ਪੀ. ਐੱਨ. ਬੀ. ਦਾ ਏ. ਟੀ. ਐੱਮ. ਲੁੱਟਣ ਦੇ ਦੋਸ਼ ਵਿਚ 3 ਮੁਲਜ਼ਮਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕਰ ਲਈ ਹੈ। ਜ਼ਿਲ੍ਹਾ ਪੁਲਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀ. ਐੱਸ. ਪੀ.ਕੁਲਵੰਤ ਸਿੰਘ, ਐਡੀਸ਼ਨਲ ਐੱਸ. ਐੱਚ. ਓ. ਐੱਸ. ਆਈ. ਪਰਵਿੰਦਰ ਸਿੰਘ ਅਤੇ ਮਾਮਲੇ ਦੇ ਜਾਂਚ ਅਧਿਕਾਰੀ ਚੌਂਕੀ ਇੰਚਾਰਜ ਅੱਡਾ ਸਰਾਂ ਥਾਣੇਦਾਰ ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਸ ਦੇ ਵੱਖ-ਵੱਖ ਵਿੰਗਾ ਦੀ ਮਦਦ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਕਾਬੂ ਆਏ ਮੁਲਜ਼ਮਾਂ ਦੀ ਪਛਾਣ ਹਰਜਿੰਦਰ ਸਿੰਘ ਜਿੰਦਰ ਪੁੱਤਰ ਹਰਭਜਨ ਸਿੰਘ ਵਾਸੀ ਠੱਡੀ ਸੋਹਲ (ਝਬਾਲ) ਤਰਨਤਾਰਨ ਹਾਲ ਵਾਸੀ ਰਾਮਾ ਮੰਡੀ ,ਗੁਰਲਾਲ ਪੁੱਤਰ ਸੁਖਦੇਵ ਵਾਸੀ ਭੁਲਰ (ਤਰਨਤਾਰਨ) ਅਤੇ ਨਵਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਰਾਮਾ ਮੰਡੀ ਜਲੰਧਰ ਦੇ ਰੂਪ ਵਿਚ ਹੋਈ ਹੈ। 

ਇਹ ਵੀ ਪੜ੍ਹੋ: ਜਲੰਧਰ: DCP ਡੋਗਰਾ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਯੂ-ਟਰਨ, ਕਿਹਾ-ਨਹੀਂ ਹੋਇਆ ਕੇਸ ਦਰਜ

ਪਿੰਡ ਚੌਟਾਲਾ ਵਿਚ 9-10 ਸਤੰਬਰ ਦੀ ਰਾਤ ਨੂੰ ਗੈਸ ਕਟਰ ਦੀ ਮਦਦ ਨਾਲ ਲੁਟੇਰਿਆਂ ਨੇ ਏ. ਟੀ. ਐੱਮ. ਤੋੜ 8 ਲੱਖ 77 ਹਜ਼ਾਰ ਅਤੇ 800 ਰੁਪਏ ਲੁੱਟ ਲਏ ਸਨ। ਪੁਲਸ ਨੇ ਬੈਂਕ ਦੇ ਗਾਰਡ ਸੁਰਿੰਦਰ ਸਿੰਘ ਦੇ ਬਿਆਨ ਦੇ ਆਧਾਰ ਉਤੇ ਮਾਮਲਾ ਦਰਜ ਕੀਤਾ ਸੀ। ਹੁਣ ਜਾਂਚ ਤੋਂ ਬਾਅਦ ਹੁਣ ਇਨ੍ਹਾਂ ਮੁਲਜਮਾਂ ਨੂੰ ਕਾਬੂ ਕਰ ਲਿਆ ਹੈ। ਪੁਲਸ ਵੱਲੋਂ ਫਿਲਹਾਲ ਇਨ੍ਹਾਂ ਮੁਲਜਮਾਂ ਅਤੇ ਬਰਾਮਦਗੀ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।   

ਇਹ ਵੀ ਪੜ੍ਹੋ: DCP ਨਰੇਸ਼ ਡੋਗਰਾ ਤੇ ਵਿਧਾਇਕ ਦੇ ਵਿਵਾਦ ਨੂੰ ਲੈ ਕੇ ਖਹਿਰਾ ਨੇ ਘੇਰੀ ‘ਆਪ’, ਟਵੀਟ ਕਰਕੇ ਖੜ੍ਹੇ ਕੀਤੇ ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


shivani attri

Content Editor

Related News