ਟਾਂਡਾ ਇਲਾਕੇ ''ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੜ੍ਹੇ ਟਾਂਡਾ ਪੁਲਸ ਅੜਿੱਕੇ

Friday, Aug 26, 2022 - 12:29 PM (IST)

ਟਾਂਡਾ ਇਲਾਕੇ ''ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੜ੍ਹੇ ਟਾਂਡਾ ਪੁਲਸ ਅੜਿੱਕੇ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਂਡਾ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਟਾਂਡਾ ਪੁਲਸ ਨੇ  ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਟਾਂਡਾ ਕੁਲਵੰਤ ਸਿੰਘ ਅਤੇ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਟਾਂਡਾ ਪੁਲਸ ਦੇ ਏ. ਐੱਸ. ਆਈ. ਰਣਜੀਤ ਸਿੰਘ ਵੱਲੋਂ ਸਿਨੇਮਾ ਚੌਂਕ ਨਜ਼ਦੀਕ ਲਗਾਏ ਗਏ ਨਾਕੇ ਦੌਰਾਨ ਘੁੱਗੀ ਪੁੱਤਰ ਸੂਬਾ ਅਤੇ ਸਨੀ ਪੁੱਤਰ ਮੰਗਤ ਰਾਮ ਵਾਸੀ ਮੁਹੱਲਾ ਸੰਤਪੁਰਾ ਨੂੰ ਇਕ ਚੋਰੀ ਕੀਤੇ ਗਏ ਲੋਹੇ ਦੇ ਟੱਲ ਸਮੇਤ ਗ੍ਰਿਫ਼ਤਾਰ ਕੀਤਾ ਹੈ। 

ਇਹ ਵੀ ਪੜ੍ਹੋ:ਜਲੰਧਰ: ਸੋਸ਼ਲ ਮੀਡੀਆ ’ਤੇ ਕੀਤੀ ਦੋਸਤੀ ਦਾ ਭਿਆਨਕ ਅੰਜਾਮ, ਇਕਤਰਫ਼ਾ ਪਿਆਰ ਕਰਨ ਵਾਲੇ ਪ੍ਰੇਮੀ ਨੇ ਕੀਤਾ ਸੀ ਨਰਸ ਦਾ ਕਤਲ

ਇਸੇ ਤਰ੍ਹਾਂ ਹੀ ਪੁਲਸ ਨੇ ਲੋਹੇ ਦਾ ਪਾਈਪ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਚੋਰੀਸ਼ੁਦਾ ਪਾਈਪ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਮਸਕੀਨ ਅਲੀ ਪੁੱਤਰ ਮੁਹੰਮਦ ਰਮਜ਼ਾਨ ਵਾਸੀ ਮਾਡਲ ਟਾਊਨ ਉੜਮੁੜ ਟਾਂਡਾ ਵਜੋਂ ਹੋਈ ਹੈ ਅਤੇ ਉਕਤ ਦੋਸ਼ੀ ਨੂੰ 23 ਅਗਸਤ ਨੂੰ ਚੋਰੀ ਦੇ ਇਕ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਹੋਰ ਦੱਸਿਆ ਕਿ ਇਸ ਦੇ ਦੂਜੇ ਸਾਥੀ ਦੋਸ਼ੀ ਵਿਸ਼ਾਲ ਵਾਸੀ ਅਹੀਆਪੁਰ ਦੀ ਗ੍ਰਿਫ਼ਤਾਰੀ ਬਾਕੀ ਹੈ।  

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਨਿੱਜੀ ਹਸਪਤਾਲ ਦੇ ਹੋਸਟਲ ’ਚ ਨਰਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News