ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ''ਤੇ ਗੈਸ ਪਾਈਪ ਲਾਈਨ ਪਾਉਣ ਦਾ ਕੰਮ ਰੋਕਿਆ

07/30/2021 12:41:50 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਗੈਸ ਪਾਈਪ ਲਾਈਨ ਪਾਉਣ ਦੇ ਕੰਮ ਨੂੰ ਅਹੀਆਪੁਰ ਨੇੜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਰੁਕਵਾਉਂਦੇ ਹੋਏ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਪਹਿਲਾਂ ਪਿੰਡ ਰੜਾ ਵਾਸੀਆਂ ਨੇ ਵੀ ਪਿੰਡ ਵਿੱਚ ਇਹ ਕੰਮ ਰੁਕਵਾਇਆ ਸੀ। ਹੁਣ ਸੰਤ ਪ੍ਰੇਮ ਸਿੰਘ ਜੋਨ ਦੇ ਪ੍ਰਧਾਨ ਕੁਲਦੀਪ ਸਿੰਘ ਬੇਗੋਵਾਲ, ਕਸ਼ਮੀਰ ਸਿੰਘ, ਗੁਰਜੀਤ ਸਿੰਘ ਵਲਟੋਹਾ ਆਦਿ ਆਗੂਆਂ ਦੀ ਅਗਵਾਈ ਵਿੱਚ ਇਹ ਰੋਸ ਵਿਖਾਵਾ ਕਰਦੇ ਹੋਏ ਕਿਸਾਨਾਂ ਨੇ ਆਖਿਆ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਕਾਲੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਓਨਾ ਚਿਰ ਮੋਦੀ ਸਰਕਾਰ ਦੇ ਭਾਈਵਾਲ ਕਾਰਪੋਰੇਟ ਘਰਾਣਿਆਂ ਦੇ ਪ੍ਰੋਜੈਕਟ ਪੂਰੇ ਨਹੀਂ ਹੋਣ ਦਿੱਤੇ ਜਾਣਗੇ।


shivani attri

Content Editor

Related News