''ਸੰਡੇ ਲਾਕਡਾਉਨ'' ਦੇ ਚਲਦਿਆਂ ਟਾਂਡਾ ਰਿਹਾ ਮੁਕੰਮਲ ਬੰਦ
Sunday, Apr 25, 2021 - 12:11 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਕੋਰੋਨਾ ਲਾਗ ਦੀ ਬੀਮਾਰੀ ਦੇ ਲਗਾਤਾਰ ਵਧ ਰਹੇ ਮਾਮਲਿਆਂ ਦੇ ਮੱਦੇ ਨਜ਼ਰ ਸਰਕਾਰ ਵੱਲੋਂ ਲਾਏ ਗਏ 'ਸੰਡੇ ਲਾਕਡਾਉਨ' ਦੇ ਚਲਦਿਆਂ ਟਾਂਡਾ ਇਲਾਕਾ ਮੁਕੰਮਲ ਬੰਦ ਰਿਹਾ। ਇਸ ਦੌਰਾਨ ਸਰਕਾਰੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਦੁਕਾਨਦਾਰਾਂ ਰੇਹੜੀ ਢਾਬੇ ਰੈਸਟੋਰੈਂਟ ਵਾਲਿਆਂ ਨੇ ਆਪਣੇ ਆਪਣੇ ਕਾਰੋਬਾਰ ਬੰਦ ਰੱਖੇ, ਸੜਕਾਂ ਉਤੇ ਟ੍ਰੈਫਿਕ ਵੀ ਘੱਟ ਰਹੀ। ਡੀ. ਐੱਸ. ਪੀ. ਟਾਂਡਾ ਦਲਜੀਤ ਸਿੰਘ ਖੱਖ ਅਤੇ ਥਾਣਾ ਮੁਖੀ ਟਾਂਡਾ ਬਿਕਰਮ ਸਿੰਘ ਦੀ ਅਗਵਾਈ ਵਿੱਚ ਪੁਲਸ ਟੀਮਾਂ ਇਲਾਕੇ ਵਿੱਚ ਗਸ਼ਤ ਕਰ ਕਰਦੀਆਂ ਨਜ਼ਰ ਆਈਆਂ।
ਇਹ ਵੀ ਪੜ੍ਹੋ : 'ਸੰਡੇ ਲਾਕਡਾਊਨ' ’ਚ ਜਾਣੋ ਜਲੰਧਰ ਜ਼ਿਲ੍ਹੇ ’ਚ ਕੀ ਹੈ ਖੁੱਲ੍ਹਾ ਤੇ ਕੀ ਹੈ ਬੰਦ, ਡੀ. ਸੀ. ਵੱਲੋਂ ਨਵੇਂ ਹੁਕਮ ਜਾਰੀ
ਪੰਜਾਬ ਵਿਚ 24 ਘੰਟਿਆਂ ਦੌਰਾਨ ਕੋਰੋਨਾ ਨਾਲ 92 ਮਰੀਜ਼ਾਂ ਦੀ ਮੌਤ
ਪੰਜਾਬ ਵਿਚ ਆਕਸੀਜਨ ਦੀ ਕਮੀ ਅਤੇ ਕੋਰੋਨਾ ਵਾਇਰਸ ਦੇ ਫੈਲਾਅ ਕਾਰਨ ਹਾਲਾਤ ਇੰਨੇ ਬਦਤਰ ਹੋ ਗਏ ਹਨ ਕਿ ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿਚ 92 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸ਼ਨੀਵਾਰ ਨੂੰ ਸਭ ਤੋਂ ਜ਼ਿਆਦਾ ਮੌਤਾਂ ਮੋਹਾਲੀ ਅਤੇ ਅੰਮ੍ਰਿਤਸਰ ਵਿਚ ਹੋਈਆਂ। ਮੋਹਾਲੀ ਅਤੇ ਅੰਮ੍ਰਿਤਸਰ ਵਿਚ 11-11, ਲੁਧਿਆਣਾ ’ਚ 10, ਗੁਰਦਾਸਪੁਰ ਵਿਚ 8, ਜਲੰਧਰ, ਬਠਿੰਡਾ ਅਤੇ ਸੰਗਰੂਰ ਵਿਚ 6-6, ਹੁਸ਼ਿਆਰਪੁਰ ਵਿਚ 5 ਮਰੀਜ਼ਾਂ ਦੀ ਮੌਤ ਨਾਲ ਸੂਬੇ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 8359 ’ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਫਗਵਾੜਾ ’ਚ ਦਿਨ-ਦਿਹਾੜੇ ਗੈਂਗਵਾਰ, ਸ਼ਰੇਆਮ ਗੋਲੀਆਂ ਨਾਲ ਭੁੰਨਿਆ ਦੋ ਬੱਚਿਆਂ ਦਾ ਪਿਓ
ਸ਼ਨੀਵਾਰ ਨੂੰ 5676 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸੂਬੇ ਵਿਚ ਹੁਣ ਤੱਕ ਕੋਰੋਨਾ ਇਨਫੈਕਟਿਡਾਂ ਦਾ ਅੰਕੜਾ 332173 ’ਤੇ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਸਭ ਤੋਂ ਜ਼ਿਆਦਾ ਲੁਧਿਆਣਾ ਵਿਚ 861, ਮੋਹਾਲੀ ਵਿਚ 802, ਬਠਿੰਡਾ ਵਿਚ 596, ਜਲੰਧਰ ਵਿਚ 544, ਪਟਿਆਲਾ ਵਿਚ 438 ਅਤੇ ਅੰਮ੍ਰਿਤਸਰ ਵਿਚ 385 ਮਰੀਜ਼ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?