ਚੱਲਦੀ ਟਰੇਨ 'ਚੋਂ ਡਿੱਗਣ ਕਾਰਨ ਵਿਅਕਤੀ ਗੰਭੀਰ ਜ਼ਖਮੀ

09/24/2019 9:27:05 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਅੱਜ ਸਵੇਰੇ ਜਲੰਧਰ-ਪਠਾਨਕੋਟ ਰੇਲ ਮਾਰਗ 'ਤੇ ਚੱਲਦੀ ਟਰੇਨ ਵਿਚੋਂ ਡਿੱਗਣ ਕਾਰਨ ਇਕ ਅਣਪਛਾਤੇ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਵਿਅਕਤੀ ਨੂੰ ਐਂਬੂਲੈਂਸ ਰਾਹੀਂ ਟਾਂਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

cherry

This news is Content Editor cherry