ਟਾਂਡਾ ਉੜਮੁੜ : ਕੋਰੋਨਾ ਤੋਂ ਬੇਖੌਫ਼ ਲੋਕਾਂ ਨੇ ਤਾਲਾਬੰਦੀ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਬਾਜ਼ਾਰਾਂ ’ਚ ਲੱਗੀ ਰਹੀ ਭੀੜ

05/03/2021 1:22:18 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)-ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 15 ਮਈ ਤਕ ਲਾਈਆਂ ਹੋਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਗੈਰ-ਜ਼ਰੂਰੀ ਵਸਤਾਂ ਦੀ ਵਿਕਰੀ ਵਾਲੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ, ਇਸ ਦੇ ਬਾਵਜੂਦ ਟਾਂਡਾ ਵਿੱਚ ਅੱਜ ਸਵੇਰੇ ਅਜਿਹੀਆਂ ਕਈ ਦੁਕਾਨਾਂ ਖੁੱਲ੍ਹੀਆਂ ਸਨ ਅਤੇ ਸੜਕਾਂ ’ਤੇ ਚਹਿਲ-ਪਹਿਲ ਤੇ ਸਬਜ਼ੀ ਦੀਆਂ ਦੁਕਾਨਾਂ ’ਤੇ ਭਾਰੀ ਭੀੜ ਦੇਖਣ ਨੂੰ ਮਿਲੀ। ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਜਾਣਕਾਰੀ ਨਹੀਂ, ਇਸ ਲਈ ਦੁਕਾਨਾਂ ਖੋਲ੍ਹੀਆਂ ਹਨ।

ਤਕਰੀਬਨ 11 ਵਜੇ ਪੁਲਸ ਨੇ ਨਗਰ ਵਿੱਚ ਗਸ਼ਤ ਵਧਾ ਕੇ ਗੈਰ-ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਬੰਦ ਕਰਵਾਈਆਂ। ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੈ।

ਜ਼ਰੂਰੀ ਵਸਤਾਂ ਦੀਆਂ ਦੁਕਾਨਾਂ, ਜਿਹੜੀਆਂ ਜ਼ਰੂਰੀ ਚੀਜ਼ਾਂ ਦੀ ਸਪਲਾਈ ਕਰਦੀਆਂ ਹਨ, ਜਿਵੇਂ ਦੁੱਧ, ਬਰੈੱਡ, ਸਬਜ਼ੀਆਂ, ਫ਼ਲ, ਡੇਅਰੀ, ਪੋਲਟਰੀ ਪ੍ਰੋਡਕਟ, ਜਿਵੇਂ ਕਿ ਆਂਡੇ, ਮੀਟ ਅਤੇ ਮੋਬਾਈਲ ਰਿਪੇਅਰ ਆਦਿ ਦੀਆਂ ਦੁਕਾਨਾਂ ਸ਼ਾਮਲ ਹਨ।

ਅਜਿਹੀਆਂ ਦੁਕਾਨਾਂ ਦੇ ਖੁੱਲ੍ਹੇ ਰਹਿਣ ਨਾਲ ਲੋਕਾਂ ਨੂੰ ਰਾਹਤ ਮਿਲੀ ਪਰ ਸੜਕਾਂ ’ਤੇ ਗੈਰ-ਜ਼ਰੂਰੀ ਕੰਮ ਤੋਂ ਬਿਨਾਂ ਘੁੰਮਦੇ ਲੋਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਦਿਖੇ |    

Manoj

This news is Content Editor Manoj