ਚੌਲਾਂਗ ਟੋਲ ਪਲਾਜ਼ਾ ਧਰਨੇ ਦੇ 79ਵੇਂ ਦਿਨ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਡਟੇ ਰਹੇ ਇਲਾਕੇ ਦੇ ਕਿਸਾਨ

12/22/2020 4:01:22 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਖੇਤੀ ਕਾਨੂੰਨਾਂ ਖ਼ਿਲਾਫ਼ ਹਾਈਵੇ ਚੌਲਾਂਗ ਟੋਲ ਪਲਾਜ਼ਾ ’ਤੇ ਦੋਆਬਾ ਕਿਸਾਨ ਕਮੇਟੀ ਵਲੋਂ ਲਾਏ ਗਏ ਧਰਨੇ ਦੇ 79ਵੇਂ ਦਿਨ ਵੀ ਵੱਡੀ ਗਿਣਤੀ ’ਚ ਇਲਾਕੇ ਦੇ ਕਿਸਾਨ ਖੇਤੀ ਕਾਨੂੰਨਾਂ ਅਤੇ ਮੋਦੀ ਸਰਕਾਰ ਖ਼ਿਲਾਫ਼ ਡਟੇ ਰਹੇ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਪ੍ਰਧਾਨ ਜਗਵੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪਿ੍ਰਥਪਾਲ ਸਿੰਘ ਹੁਸੈਨਪੁਰ ਅਤੇ ਅਮਰਜੀਤ ਸਿੰਘ ਕੁਰਾਲਾ ਦੀ ਅਗਵਾਈ ’ਚ ਹੋਏ ਰੋਸ ਵਿਖਾਵੇ  ਦੌਰਾਨ ਹਰਭਜਨ ਸਿੰਘ ਰਾਪੁਰ, ਰਤਨ ਸਿੰਘ, ਪਿ੍ਰਥਪਾਲ ਸਿੰਘ ਸਤਨਾਮ ਸਿੰਘ ਢਿੱਲੋਂ ਆਦਿ ਬੁਲਾਰਿਆਂ ਨੇ ਕਿਹਾ ਕਿ ਜੇਕਰ ਮੋਦੀ ਸਰਕਾਰ ਦਾ ਕਿਸਾਨਾਂ ਪ੍ਰਤੀ ਅੜ੍ਹੀਅਲ ਵਤੀਰਾ ਇਸੇ ਤਰ੍ਹਾਂ ਰਿਹਾ ਤਾਂ ਦੇਸ਼ ਵਿਆਪੀ ਕਿਸਾਨ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ SMO ਦੀ ਪਤਨੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਦਿਲ ਨੂੰ ਝੰਜੋੜ ਦੇਵੇਗੀ ਵਜ੍ਹਾ
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡ-ਪਿੰਡ ’ਚ ਕਿਸਾਨ ਅੰਦੋਲਨ ਪਹੁੰਚ ਚੁੱਕਾ ਹੈ ਅਤੇ ਇਨ੍ਹਾਂ ਕਿਸਾਨ ਮਾਰੂ ਕਾਨੂੰਨਾਂ ਅਤੇ ਇਨ੍ਹਾਂ ਨੂੰ ਲਿਆਉਣ ਵਾਲੀ ਮੋਦੀ ਸਰਕਾਰ ਖ਼ਿਲਾਫ਼ ਲੋਕਾਂ ’ਚ ਭਾਰੀ ਰੋਹ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਟਾਂਡਾ ਇਲਾਕੇ ’ਚੋਂ ਕਿਸਾਨ ਜਥਿਆਂ ਦੇ ਰੂਪ ’ਚ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਮੌਕੇ ਕੁਲਵੰਤ ਸਿੰਘ, ਗੁਰਮੀਤ ਸਿੰਘ ਬੈਂਚਾਂ, ਸਤਨਾਮ ਸਿੰਘ ਸੱਤੀ, ਜਰਨੈਲ ਸਿੰਘ, ਮਹਿੰਦਰ ਸਿੰਘ, ਮੰਗਲ ਸਿੰਘ, ਹਰਦੀਪ ਸਿੰਘ ਰੰਧਾਵਾ, ਸੋਢੀ ਰੰਧਾਵਾ, ਗੁਰਦੀਪ ਸਿੰਘ, ਬਲਵਿੰਦਰ ਸਿੰਘ,  ਸਵਰਨ ਸਿੰਘ, ਪਰਮਜੀਤ ਸਿੰਘ ਮੂਨਕਾਂ, ਦਿਲਰਾਜ ਸਿੰਘ ਜ਼ਹੂਰਾ ਆਦਿ ਮੌਜੂਦ ਸਨ। 

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਗੁਰਦੁਆਰਾ ਫਤਿਹਗੜ੍ਹ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਮੁਅੱਤਲ, ਜਾਣੋ ਕੀ ਹੈ ਮਾਮਲਾ

Baljeet Kaur

This news is Content Editor Baljeet Kaur