ਮੌਜੂਦਾ ਸਰਕਾਰ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ 'ਚ ਬੁਰੀ ਤਰ੍ਹਾਂ ਫੇਲ : ਸੋਮ ਪ੍ਰਕਾਸ਼

05/24/2020 5:18:37 PM

ਟਾਂਡਾ ਉੜਮੁੜ ((ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ): 'ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਬੁਰੀ ਤਰ੍ਹਾਂ ਫੇਲ ਰਹੀ ਹੈ ਜੋ ਸਰਕਾਰ ਕੇਂਦਰ ਵੱਲੋਂ ਮੁਫ਼ਤ ਆਇਆ ਰਾਸ਼ਨ ਲੋਕਾਂ ਵਿੱਚ ਨਹੀਂ ਵੰਡ ਸਕੀ ਉਹ ਲੋਕਾਂ ਨੂੰ ਹੋਰ ਕੀ ਦੇਵੇਗੀ।' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਸੋਮ ਪ੍ਰਕਾਸ਼ ਨੇ ਭਾਜਪਾ ਸੂਬਾ ਕਾਰਜਕਾਰਨੀ ਦੇ ਨਵ ਨਿਯੁਕਤ ਮੈਂਬਰ ਜਵਾਹਰ ਲਾਲ ਖੁਰਾਣਾ ਦੇ ਗ੍ਰਹਿ ਟਾਂਡਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਹੋਰ ਕਿਹਾ ਕਿ ਮੌਜੂਦਾ ਕੋਰੋਨਾਵਾਇਰਸ ਦੇ ਸੰਕਟ ਦੌਰਾਨ ਸੂਬਾ ਪੰਜਾਬ ਦੀ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿਚ ਬੁਰੀ ਤਰ੍ਹਾਂ ਨਾਕਾਮਯਾਬ ਹੋਈ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਵਿਚ ਸੂਬਾ ਸਰਕਾਰ ਖਿਲਾਫ ਬਹੁਤ ਰੋਸ ਪਾਇਆ ਜਾ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਜਿਸ ਸਰਕਾਰ ਦੇ ਚੀਫ ਸੈਕਟਰੀ ਅਤੇ ਮੰਤਰੀਆਂ ਦੀ ਆਪਸ ਵਿੱਚ ਨਾ ਬਣਦੀ ਹੋਵੇ ਉੱਥੇ ਆਮ ਲੋਕ ਭਲੇ ਦੀ ਕੀ ਆਸ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ 'ਸਭ ਦਾ ਸਾਥ, ਸਭ ਦਾ ਵਿਕਾਸ' ਦੇ ਮੰਤਰ ਤੇ ਚੱਲਦਿਆਂ 20 ਲੱਖ ਕਰੋੜ ਦੇ ਪੈਕੇਜ ਦਾ ਐਲਾਨ ਕੀਤਾ ਹੈ ਤਾਂ ਕਿ ਸਾਰਿਆਂ ਨੂੰ ਮੁਸੀਬਤ ਦੇ ਸਮੇਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕੇ। ਜਦੋਂ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਭੇਜੇ ਗਏ ਰਾਸ਼ਨ ਦਾ ਸਿਰਫ਼ 10 ਪ੍ਰਤੀਸ਼ਤ ਹੀ ਲੋਕਾਂ ਵਿੱਚ ਵੰਡ ਸਕੀ ਹੈ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਉੜਮੁੜ ਦੇ ਦੌਰੇ ਤੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਭਵ ਹੱਲ ਵੀ ਕਰਵਾਏ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਨਾਲ ਅਮਰੀਕਾ ਦਾ ਬੁਰਾ ਹਾਲ, ਟਰੰਪ ਗੋਲਫ ਖੇਡਣ 'ਚ ਮਸਤ, ਬਿਡੇਨ ਨੇ ਵਿੰਨ੍ਹਿਆ ਨਿਸ਼ਾਨਾ

ਉਨ੍ਹਾਂ ਨੇ ਨਵ ਨਿਯੁਕਤ ਕਾਰਜਕਾਰਨੀ ਮੈਂਬਰ ਜਵਾਹਰ ਖੁਰਾਣਾ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ,ਸੰਜੀਵ ਕੈਂਥ ਗੋਲਡੀ,ਕਰਨ ਖੋਸਲਾ, ਚੰਦਰ ਮੋਹਨ ਲਾਡੀ,ਹਰਭਜਨ ਸਿੰਘ,ਗੁਰਮੀਤ ਬਿੱਟੂ,ਲਲਿਤ ਵੈਦ ਆਦਿ ਵੀ ਹਾਜ਼ਰ ਸਨ।   


Vandana

Content Editor

Related News