400ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਤ ਗੁਰਮਤਿ ਸਮਾਗਮ ਕਰਵਾਇਆ

01/31/2021 5:01:36 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਜੀ ਖਾਲਸਾ ਰਮਦਾਸਪੁਰ ਵਾਲਿਆਂ ਵੱਲੋਂ ਪਿੰਡ ਧੂਤ ਖੁਰਦ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ।ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ ਪਿੰਡ ਧੂਤ ਖੁਰਦ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ,ਭਾਈ ਵਰਿੰਦਰ ਸਿੰਘ ਜੀ ਧੂਤ ਖੁਰਦ ਵਾਲੇ,ਢਾਡੀ ਜਥਾ ਗਿਆਨੀ ਹਰਜਿੰਦਰ ਸਿੰਘ ਪਰਵਾਨਾ,ਕਥਾਵਾਚਕ ਭਾਈ ਨਛੱਤਰ ਸਿੰਘ ਹੁਸ਼ਿਆਰਪੁਰ, ਭਾਈ ਭੁਪਿੰਦਰ ਸਿੰਘ  ਸੋਹਲਪੁਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ।

PunjabKesari

ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ,ਪ੍ਰਧਾਨ ਕੈਪਟਨ ਆਤਮਾ ਸਿੰਘ,ਡਾ. ਹਰਮਿੰਦਰ ਸਿੰਘ ਸਹਿਜ,ਭਾਈ ਜਸਵਿੰਦਰ ਸਿੰਘ ਸੈਫ ,ਗੁਰਪ੍ਰੀਤ ਸਿੰਘ, ਪ੍ਰਭਦੀਪ ਸਿੰਘ, ਮਨਜੋਤ ਸਿੰਘ ,ਚੌਧਰੀ ਕਮਲ ਧੂਤ ,ਹਰਦੀਪ ਸਿੰਘ, ਬਲਕਾਰ ਸਿੰਘ, ਅਵਤਾਰ ਸਿੰਘ, ਪਿਆਰਾ ਸਿੰਘ ਹਰਜਿੰਦਰ ਸਿੰਘ, ਸਤਵਿੰਦਰ ਸਿੰਘ, ਦਲਜੀਤ ਸਿੰਘ,ਓਂਕਾਰ ਸਿੰਘ, ਪ੍ਰੀਤਮ ਸਿੰਘ ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।


Shyna

Content Editor

Related News