ਪ੍ਰਕਾਸ਼ ਦਿਹਾੜੇ ਸਬੰਧੀ ਪਿੰਡ ਖੱਖ ਵਿਖੇ ਮਹਾਨ ਨਗਰ ਕੀਰਤਨ ਸਜਾਇਆ

Tuesday, Jan 19, 2021 - 04:56 PM (IST)

ਪ੍ਰਕਾਸ਼ ਦਿਹਾੜੇ ਸਬੰਧੀ ਪਿੰਡ ਖੱਖ ਵਿਖੇ ਮਹਾਨ ਨਗਰ ਕੀਰਤਨ ਸਜਾਇਆ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਤ ਪਿੰਡ ਖੱਖ ਵਿਖੇ ਮਹਾਨ ਨਗਰ ਕੀਰਤਨ ਖ਼ਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆl ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਗੁਰੂ ਚਰਨਾਂ ਵਿਚ ਕੀਤੀ ਗਈl

PunjabKesari

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਸਵਾਰੀ ਨੂੰ ਫੁੱਲਾਂ ਲੱਦੀ ਪਾਲਕੀ ਵਿੱਚ ਬੜੇ ਹੀ ਮਨਮੋਹਕ ਤਰੀਕੇ ਨਾਲ ਸੁਸ਼ੋਭਿਤ ਕੀਤਾ ਗਿਆ ਸੀlਨਗਰ ਕੀਰਤਨ ਵਿੱਚ ਕਵੀਸ਼ਰੀ ਜਥਾ ਭਾਈ ਸਤਵਿੰਦਰ ਸਿੰਘ ਭੰਗੂ ਟਾਂਡੀ ਵਾਲੇ ਅਤੇ  ਰਾਗੀ ਜਥਿਆਂ ਵੱਲੋਂ ਸਿੱਖ ਕੌਮ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ ਸੀlਮਹਾਨ ਨਗਰ ਕੀਰਤਨ ਪਿੰਡ ਖੱਖ ਅਤੇ ਘੋਲਾਂ ਤੋਂ ਹੁੰਦੇ ਹੋਏ  ਵਾਪਸ ਗੁਰਦੁਆਰਾ ਸਾਹਿਬ ਆ ਕੇ ਸੰਪੰਨ ਹੋਏl  ਪ੍ਰਧਾਨ  ਸੂਬੇਦਾਰ ਗੁਰਦੇਵ ਸਿੰਘ,ਉਪ ਪ੍ਰਧਾਨ ਜੋਗਿੰਦਰ ਸਿੰਘ ਸੀਹਰਾ,ਮਲਕੀਤ ਸਿੰਘ, ਸੁਖਵਿੰਦਰ ਸਿੰਘ,ਕਸ਼ਮੀਰ ਸਿੰਘ,ਹਰਨੇਕ ਸਿੰਘ, ਹਰਜਿੰਦਰ ਸਿੰਘ,ਡਾ.ਹਰਦੇਵ ਸਿੰਘ,ਕੈਪਟਨ ਜਰਨੈਲ ਸਿੰਘ ,ਹੈੱਡ ਗ੍ਰੰਥੀ ਹਰਕਮਲਪ੍ਰੀਤ ਸਿੰਘ, ਭਾਈ ਵਰਿੰਦਰ ਸਿੰਘ ਖੱਖ,ਜਤਿੰਦਰ ਖੱਖ ,ਗੁਰਦੇਵ ਸਿੰਘ, ਮੋਹਨ ਸਿੰਘ ਆਦਿ ਵੀ ਹਾਜ਼ਰ ਸਨl

PunjabKesari


author

Shyna

Content Editor

Related News