ਸੜਕ ਹਾਦਸੇ 'ਚ ਟਰੈਕਟਰ ਚਾਲਕ ਦੀ ਮੌਤ, ਸਾਥੀ ਜ਼ਖ਼ਮੀ

02/16/2020 11:16:37 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰਮੋਮੀ ,ਕੁਲਦੀਸ਼) : ਜਲੰਧਰ ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਪਿੰਡ ਮੂਣਕ ਕਲਾਂ ਨਜ਼ਦੀਕ ਬੀਤੀ ਰਾਤ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਟਰੈਕਟਰ ਚਾਲਕ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਰੂਪ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਸਰਵਨ ਸਿੰਘ ਪੁੱਤਰ ਦੀਦਾਰ ਸਿੰਘ ਨਿਵਾਸੀ ਕੰਧਾਰੀ ਚੱਕ ਦੇ ਰੂਪ ਵਿਚ ਹੋਈ ਹੈ। ਹਾਦਸੇ ਵਿਚ ਜ਼ਖ਼ਮੀ ਹੋਏ ਸੰਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਨੂੰ ਟਾਂਡਾ ਦੇ ਹਸਪਤਾਲ ਵਿਚ ਮੁਢਲੀ ਡਾਕਟਰੀ ਮੱਦਦ ਦੇਣ ਉਪਰੰਤ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ ਹੈ।

ਹਾਦਸਾ ਰਾਤ 10 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ। ਦੱਸਿਆ ਜਾ ਰਿਹਾ ਹੈ ਇਕ ਗੰਨੇ ਨਾਲ ਭਰੀ ਟਰੈਕਟਰ ਟਰਾਲੀ ਜਾ ਰਹੀ ਕਿ ਜਲੰਧਰ ਪਾਸਿਓਂ ਆ ਰਹੇ ਟੈਂਕਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਸਰਵਨ ਸਿੰਘ ਦੀ ਮੌਤ ਹੋ ਗਈ, ਜਦਕਿ ਸੰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਟਾਂਡਾ ਪੁਲਸ ਨੇ ਟੈਂਕਰ ਚਾਲਕ ਨੂੰ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

cherry

This news is Content Editor cherry