ਤਰੁਣ ਚੁੱਘ ਨੇ ਇਸਲਾਮਾਬਾਦ ਥਾਣੇ ਦਾ ਕੀਤਾ ਦੌਰਾ
Wednesday, Dec 18, 2024 - 11:05 PM (IST)
ਜਲੰਧਰ, (ਵਿਸ਼ੇਸ਼)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਤਰੁਣ ਚੁੱਘ ਨੇ ਅੱਜ ਪਾਰਟੀ ਆਗੂਆਂ ਸਮੇਤ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ।
ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਵਲੋਂ ਸੂਬੇ ਵਿਚ ਪੰਜਾਬ ਪੁਲਸ ਦਾ ਮਨੋਬਲ ਡੇਗਣ ਲਈ ਹਮਲੇ ਕੀਤੇ ਜਾ ਰਹੇ ਹਨ। ਗ੍ਰੇਨੇਡ ਹਮਲਾ ਵੀ ਇਸੇ ਦਾ ਇਕ ਹਿੱਸਾ ਹੈ।
ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸਲਾਮਾਬਾਦ ਥਾਣੇ ’ਤੇ ਹੋਏ ਗ੍ਰੇਨੇਡ ਹਮਲੇ ਨਾਲ ਡਰ ਦਾ ਮਾਹੌਲ ਪੈਦਾ ਕੀਤਾ ਗਿਆ ਹੈ। ਲੋਕਾਂ ਨੇ ਮੈਨੂੰ ਮੌਕੇ ’ਤੇ ਨਾ ਜਾਣ ਲਈ ਕਿਹਾ ਸੀ ਪਰ ਮੈਂ ਮੌਕੇ ’ਤੇ ਜਾ ਕੇ ਪੁਲਸ ਅਧਿਕਾਰੀਆਂ ਅਤੇ ਜਵਾਨਾਂ ਦਾ ਮਨੋਬਲ ਵਧਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗੀ।