ਕਸ਼ਮੀਰ ਤੋਂ ਚੂਰਾ-ਪੋਸਤ ਵੇਚਣ ਆਇਆ ਟੈਕਸੀ ਚਾਲਕ ਗ੍ਰਿਫ਼ਤਾਰ, 40 ਕਿਲੋ ਚੂਰਾ-ਪੋਸਤ ਬਰਾਮਦ

11/11/2023 1:58:08 PM

ਜਲੰਧਰ (ਵਰੁਣ)–ਕਸ਼ਮੀਰ ਤੋਂ ਚੂਰਾ-ਪੋਸਤ ਖਰੀਦ ਕੇ ਜਲੰਧਰ ਵਿਚ ਵੇਚਣ ਆਏ ਜੇ. ਐਂਡ ਕੇ. ਦੇ ਟੈਕਸੀ ਚਾਲਕ ਨੂੰ ਸੀ. ਆਈ. ਏ. ਸਟਾਫ਼ ਨੇ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਤੋਂ ਬਰਾਮਦ ਹੋਏ ਬੋਰੇ ਵਿਚੋਂ 40 ਕਿਲੋ ਚੂਰਾ-ਪੋਸਤ ਨਿਕਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਸਈਦ ਅਹਿਮਦ ਵਾਨੀ ਪੁੱਤਰ ਉਦਲ ਗਿੰਨੀ ਨਿਵਾਸੀ ਪਿੰਡ ਆਗਰੋ, ਕੁਲਗਾਮ (ਜੇ. ਐਂਡ ਕੇ.) ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੀ. ਆਈ. ਏ. ਸਟਾਫ਼ ਦੇ ਇੰਚਾਰਜ ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਵਾਈ ਪੁਆਇੰਟ ਭਗਤ ਸਿੰਘ ਕਾਲੋਨੀ ’ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਪੈਦਲ ਆ ਰਿਹਾ ਨੌਜਵਾਨ ਪੁਲਸ ਟੀਮ ਨੂੰ ਵੇਖ ਕੇ ਆਪਣੇ ਹੱਥ ਵਿਚ ਫੜਿਆ ਪਲਾਸਟਿਕ ਦੇ ਬੋਰੇ ਨੂੰ ਸੁੱਟ ਕੇ ਭੱਜਣ ਲੱਗਾ ਤਾਂ ਪੁਲਸ ਪਾਰਟੀ ਨੇ ਉਸ ਦਾ ਪਿੱਛਾ ਕਰ ਕੇ ਕਾਬੂ ਕਰ ਲਿਆ। ਪੁਲਸ ਨੇ ਬੋਰੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 40 ਕਿਲੋ ਚੂਰਾ-ਪੋਸਤ ਮਿਲਿਆ। ਮੁਲਜ਼ਮ ਨੇ ਮੰਨਿਆ ਕਿ ਉਹ ਜੇ. ਐਂਡ ਕੇ. ਵਿਚ ਟੈਕਸੀ ਚਲਾਉਂਦਾ ਹੈ। ਇਹ ਚੂਰਾ-ਪੋਸਤ ਆਪਣੇ ਕਿਸੇ ਜਾਣਕਾਰ ਤੋਂ 1500 ਰੁਪਏ ਪ੍ਰਤੀ ਕਿਲੋ ਲੈ ਕੇ ਆਇਆ ਸੀ ਅਤੇ ਜਲੰਧਰ ਵਿਚ 6000 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਦਾ ਸੀ।

ਇਹ ਵੀ ਪੜ੍ਹੋ: ਜਲੰਧਰ ਵਿਖੇ ਦੀਵਾਲੀ ਦੇ ਮੱਦੇਨਜ਼ਰ ਮੈਡੀਕਲ ਸੁਪਰਡੈਂਟ ਡਾਕਟਰਾਂ ਨੂੰ ਜਾਰੀ ਕੀਤੇ ਨਵੇਂ ਹੁਕਮ

ਇੰਸ. ਹਰਿੰਦਰ ਸਿੰਘ ਨੇ ਦੱਸਿਆ ਕਿ ਸਈਦ ਅਹਿਮਦ ਨੂੰ ਰਿਮਾਂਡ ’ਤੇ ਲੈ ਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਉਕਤ ਖੇਪ ਕਿਸ ਨੂੰ ਸਪਲਾਈ ਕਰਨੀ ਸੀ। ਮੁਲਜ਼ਮ ਦੇ ਸਾਰੇ ਲਿੰਕ ਵੀ ਘੋਖੇ ਜਾ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਜਲਦ ਮੁਲਜ਼ਮ ਦੇ ਨੈੱਟਵਰਕ ਨੂੰ ਵੀ ਬ੍ਰੇਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਦੀਵਾਲੀ ਮੌਕੇ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਵਿਖੇ ਭੁਲੱਥ ਦੇ ਨੌਜਵਾਨ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News