ਤਨਖਾਹਾਂ ਨਾ ਮਿਲਣ ਕਾਰਣ ਅਧਿਆਪਕਾਂ ਨੇ ਬੱਚਿਆਂ ਨੂੰ ਪੜ੍ਹਾਉਣ ਦਾ ਕੀਤਾ ਬਾਈਕਾਟ

Thursday, Sep 05, 2019 - 07:17 PM (IST)

ਤਨਖਾਹਾਂ ਨਾ ਮਿਲਣ ਕਾਰਣ ਅਧਿਆਪਕਾਂ ਨੇ ਬੱਚਿਆਂ ਨੂੰ ਪੜ੍ਹਾਉਣ ਦਾ ਕੀਤਾ ਬਾਈਕਾਟ

ਬਲਾਚੌਰ (ਤਰਸੇਮ ਕਟਾਰੀਆ)- ਨਿੱਜੀ ਭਾਈਵਾਲ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਵਾਗਰਾਂ ਵਿਖੇ ਆਦਰਸ਼ ਸਕੂਲ ਦੇ ਅਧਿਆਪਕਾਂ ਵੱਲੋਂ ਤਨਖਾਹਾਂ ਨਾ ਮਿਲਣ ਕਾਰਣ ਪਿਛਲੇ ਦਿਨਾਂ ਤੋਂ ਕਲਾਸਾਂ 'ਚ ਬੱਚਿਆਂ ਨੂੰ ਪੜ੍ਹਾਉਣ ਦਾ ਬਾਈਕਾਟ ਕੀਤਾ ਗਿਆ। ਇਸ ਮੌਕੇ ਸਮੂਹ ਸਕੂਲ ਸਟਾਫ ਨੇ ਦੱਸਿਆ ਕਿ ਪਿਛਲੇ 5 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਜਿਸ ਕਾਰਣ ਉਨ੍ਹਾਂ ਫੈਸਲਾ ਕੀਤਾ ਕਿ ਜਦੋਂ ਤੱਕ ਤਨਖਾਹਾਂ ਨਹੀਂ ਮਿਲਦੀਆਂ ਉਦੋਂ ਤੱਕ ਸੰਘਰਸ਼ ਕਰਨਗੇ। ਸਟਾਫ ਨੇ ਦੱਸਿਆ ਕਿ ਪਹਿਲਾਂ ਹੀ ਉਨ੍ਹਾਂ ਦੀ ਤਨਖਾਹ ਬਹੁਤ ਘੱਟ ਹੈ ਤੇ ਉਹ ਵੀ ਕਈ ਮਹੀਨਿਆਂ ਤੋਂ ਨਹੀਂ ਮਿਲੀ ਰਹੀ। ਜਿਸ ਕਾਰਣ ਸਕੂਲ ਵਿਚ ਕਈ ਵਾਰ ਰੋਸ ਮੁਜ਼ਾਹਰੇ ਕੀਤੇ ਗਏ ਹਨ। ਪਰ ਕੁਝ ਸਮਾਂ ਠੀਕ ਚੱਲਦਾ ਹੈ ਫਿਰ ਪਰਨਾਲਾ ਉੱਥੇ ਦਾ ਉੱਥੇ ਹੀ ਰਹਿੰਦਾ ਹੈ। ਅਸੀਂ ਮਾਨਸਿਕ ਤੌਰ 'ਤੇ ਵੀ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਤਨਖਾਹਾਂ ਜਲਦੀ ਤੋਂ ਜਲਦੀ ਦਿੱਤੀਆਂ ਜਾਣ ਨਹੀਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਕੂਲ ਸਟਾਫ ਨੇ ਨਾਅਰੇਬਾਜ਼ੀ ਕੀਤੀ।


author

Karan Kumar

Content Editor

Related News