ਅਧਿਆਪਕ ਜਥੇਬੰਦੀਆਂ ਨੇ ਪੰਜਾਬ ਦੇ ਬਜਟ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੰਦੇ ਹੋਏ ਕੀਤਾ ''ਆਪ'' ਸਰਕਾਰ ਦਾ ਵਿਰੋਧ

06/29/2022 4:01:27 PM

ਟਾਂਡਾ ਉੜਮੁੜ(ਵਰਿੰਦਰ ਪੰਡਿਤ) : ਜੀ. ਟੀ. ਯੂ.(ਗੌਰਮਿੰਟ ਟੀਚਰ ਯੂਨੀਅਨ) ਟਾਂਡਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਅਮਰ ਸਿੰਘ ਦੀ ਅਗਵਾਈ ਵਿਚ ਸਥਾਨਿਕ ਸ਼ਿਮਲਾ ਪਹਾੜੀਂ ਪਾਰਕ ਵਿਚ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ, ਰੋਕੇ ਗਏ ਡੀ. ਏ., ਪੇ ਕਮਿਸ਼ਨ ਦੀਆਂ ਸੋਧਾਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਕੋਈ ਵੀ ਮਦ ਨਹੀਂ ਰੱਖੀ ਗਈ। ਆਮ ਆਦਮੀ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਹਰ ਮੰਚ ਤੋਂ ਵਾਅਦਾ ਕੀਤਾ ਗਿਆ ਸੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ।

ਇਹ ਵੀ ਪੜ੍ਹੋ- ਜਲੰਧਰ ’ਚ ਗੁੰਡਾਗਰਦੀ, ਸੜਕ ’ਤੇ ਖੜ੍ਹੀਆਂ ਗੱਡੀਆਂ ਦੀ ਕੀਤੀ ਭੰਨਤੋੜ

ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਨਹੀਂ ਤਾਂ ਆਪ ਪਾਰਟੀ ਦੀ ਸਰਕਾਰ ਵਿੱਚ ਅਤੇ ਪਹਿਲੀਆਂ ਸਰਕਾਰਾਂ ਚ ਕੋਈ ਅੰਤਰ ਨਹੀਂ ਹੈ।ਇਸ ਦੌਰਾਨ ਬਲਾਕ ਪ੍ਰਧਾਨ ਸਰਬਜੀਤ ਸਿੰਘ ਅਤੇ ਨਰਿੰਦਰ ਮੰਗਲ ਨੇ ਆਖਿਆ ਕਿ ਮੁਲਾਜਮਾਂ ਦੀਆ ਹੱਕੀ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦਾ ਖਾਮਿਆਜਾ ਪਿਛਲੀਆਂ ਸਰਕਾਰਾਂ ਨੇ ਭੁਗਤਿਆ ਅਤੇ ਜੇਕਰ ਭਗਵੰਤ ਮਾਨ ਦੀ ਸਰਕਾਰ ਦਾ ਵਰਤਾਰਾ ਵੀ ਮੁਲਾਜ਼ਮ ਵਿਰੋਧੀ ਰਿਹਾ ਦਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਦੀ ਹਾਰ ਦੀ ਤਰਾਂ ਭਵਿੱਖ ਵਿਚ ਵੀ ਲੋਕ ਇਸ ਸਰਕਾਰ ਦੇ ਖਿਲਾਫ ਭੁਗਤਣਗੇ। ਉਨ੍ਹਾਂ ਆਖਿਆ ਇਸ ਸਰਕਾਰ ਨੇ 36 ਹਜ਼ਾਰ ਮੁਲਾਜਮਾਂ ਨੂੰ ਪੱਕੇ ਕਰਨ ਦੀ ਕੋਈ ਪੁਖਤਾ ਗੱਲ ਨਾ ਕਰਕੇ ਸਾਬਿਤ ਕਰ ਦਿੱਤਾ ਹੈ ਸਰਕਾਰ ਦਾ ਅਸਲੀ ਚਿਹਰਾ ਪਿਛਲੀਆਂ ਸਰਕਾਰਾ ਵਰਗਾ ਹੀ ਹੈ | ਉਨ੍ਹਾਂ ਮੰਗ ਕੀਤੀ ਸਰਕਾਰ ਆਪਣੇ ਵਾਅਦੇ ਮੁਤਾਬਿਕ ਮੁਲਾਜਮਾਂ ਦੀਆਂ ਮੰਗਾਂ ਨੂੰ ਪੂਰਾ ਕਰੇ ਨਹੀਂ ਤਾ ਸਰਕਾਰ ਖਿਲਾਫ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ |  ਇਸ ਦੌਰਾਨ ਸਰਬਜੀਤ ਸਿੰਘ ਦਸਮੇਸ਼ ਨਗਰ, ਨਰਿੰਦਰ ਮੰਗਲ, ਭਜਨੀਕ ਸਿੰਘ, ਪਰਮਜੀਤ ਸਿੰਘ, ਗੁਰਚਰਨ ਸਿੰਘ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ, ਜਨਮਦਿਨ ਦੀ ਪਾਰਟੀ ਦੌਰਾਨ ਝਗੜੇ 'ਚ ਗਈ ਸੀ ਜਾਨ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News