ਐਲੀਮੈਂਟਰੀ ਟੀਚਰਜ਼ ਯੂਨੀਅਨ ਨੇ ਪੇਅ ਕਮਿਸ਼ਨ ਦੇ ਵਿਰੋਧ ''ਚ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ

10/28/2020 4:29:50 PM

ਟਾਂਡਾ ਉੜਮੁੜ (ਮੋਮੀ, ਪੰਡਿਤ)— ਐਲੀਮੈਂਟਰੀ ਟੀਚਰਜ਼ ਯੂਨੀਅਨ (ਈ. ਟੀ. ਯੂ)  ਪੰਜਾਬ ਦੀ ਇਕਾਈ ਹੁਸ਼ਿਆਰਪੁਰ ਨੇ ਸੂਬਾ ਸਰਕਾਰ ਵੱਲੋਂ ਕੇਂਦਰੀ ਪੈਟਨਰ ਦੇ ਸਕੇਲ ਨੂੰ ਲਾਗੂ ਕੀਤੇ ਜਾਣ ਦਾ ਵਿਰੋਧ ਕਰਦੇ ਹੋਏ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ  ਰੋਸ ਪ੍ਰਦਰਸ਼ਨ ਨੇ ਕੀਤਾ। ਯੂਨੀਅਨ ਦੇ ਸੂਬਾਈ ਆਗੂ ਪਰਮਜੀਤ ਸਿੰਘ ਬੁੱਢੀਪਿੰਡ ਅਤੇ ਰਜਿੰਦਰ ਸਿੰਘ ਦੀ ਅਗਵਾਈ 'ਚ ਹੋਏ ਇਸੇ ਰੋਸ ਪ੍ਰਦਰਸ਼ਨ ਦੌਰਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰਮੇਸ਼ ਹੁਸ਼ਿਆਰਪੁਰੀ ਅਤੇ  ਬਲਾਕ ਪ੍ਰਧਾਨ ਬਲਜੀਤ ਸਿੰਘ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਨਾਲ ਧੱਕਾ ਕਰਕੇ ਇਸ ਪੇਅ ਨੂੰ ਲਾਗੂ ਕਰਨ ਜਾ ਰਹੀ ਹੈ, ਜਿਸ ਨੂੰ ਅਧਿਆਪਕ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।

ਇਹ ਵੀ ਪੜ੍ਹੋ: ਜਲੰਧਰ: ਗੁਰੂ ਨਾਨਕ ਆਟੋ ਇੰਟਰਪ੍ਰਾਈਜਿਜ਼ ਦੇ ਮਾਲਕ ਦੇ ਪੁੱਤਰ ਨੇ ਖ਼ੁਦ ਨੂੰ ਮਾਰੀ ਗ਼ੋਲੀ

ਉਕਤ ਆਗੂਆਂ ਨੇ ਹੋਰ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਇਸ ਪੇਅ ਸਕੇਲ ਨੂੰ ਲਾਗੂ ਕਰਨ ਦਾ ਨਾਦਰਸ਼ਾਹੀ ਫਰਮਾਨ ਵਾਪਸ ਨਾ ਲਿਆ ਤਾਂ ਯੂਨੀਅਨ ਵੱਲੋਂ ਸਮੁੱਚੇ ਪੰਜਾਬ ਅੰਦਰ ਸੰਘਰਸ਼ ਦਾ ਬਿਗਲ ਬਜਾਇਆ ਜਾਵੇਗਾ ਅਤੇ ਅਧਿਆਪਕ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ। ਰੋਸ ਪ੍ਰਦਰਸ਼ਨ ਦੌਰਾਨ ਗੁਰਦੀਪ ਸਿੰਘ,ਮਨਜਿੰਦਰ ਸਿੰਘ, ਹਰਦਿਆਲ ਸਿੰਘ, ਸੰਜੀਵ ਕੁਮਾਰ, ਗੁਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਮਧੂ ਮੱਖੀਆਂ ਪਾਲਣ ਦਾ ਧੰਦਾ ਕਰ ਇਹ ਕਿਸਾਨ ਹੋਰਾਂ ਲਈ ਬਣਿਆ ਮਿਸਾਲ, ਕਮਾਏ ਕਰੋੜਾਂ ਰੁਪਏ (ਵੀਡੀਓ)


shivani attri

Content Editor

Related News