NCLP ਤਹਿਤ ਆਉਂਦੀਆਂ ਅਧਿਆਪਕਾਵਾਂ ਨੇ ਪ੍ਰਸ਼ਾਸਨਿਕ ਕੰਪਲੈਕਸ ਸਾਹਮਣੇ ਲਾਇਆ ਧਰਨਾ

03/25/2022 4:54:47 PM

ਜਲੰਧਰ (ਚੋਪੜਾ)–ਨੈਸ਼ਨਲ ਚਾਈਲਡ ਲੇਬਰ ਪ੍ਰਾਜੈਕਟ (ਐੱਨ. ਸੀ. ਪੀ. ਐੱਲ.) ਤਹਿਤ ਸਕੂਲਾਂ ਵਿਚ ਕੰਮ ਕਰਨ ਵਾਲੀਆਂ ਅਧਿਆਪਕਾਵਾਂ ਨੇ ਅੱਜ ਪ੍ਰਸ਼ਾਸਨਿਕ ਕੰਪਲੈਕਸ ਦੇ ਸਾਹਮਣੇ ਸੜਕ ਦੇ ਵਿਚਕਾਰ ਧਰਨਾ ਲਾ ਕੇ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਔਰਤਾਂ ਨੇ ਸੜਕ ’ਤੇ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ। ਲਗਭਗ ਇਕ ਘੰਟੇ ਦੇ ਪ੍ਰਦਰਸ਼ਨ ਤੋਂ ਬਾਅਦ ਐੱਸ. ਡੀ. ਐੱਮ. ਹਰਪ੍ਰੀਤ ਸਿੰਘ ਅਟਵਾਲ ਐੱਨ. ਸੀ. ਪੀ. ਐੱਲ. ਅਧਿਆਪਕਾਵਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਚਿਤ ਅਧਿਕਾਰੀਆਂ ਨਾਲ ਗੱਲ ਕਰ ਕੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ, ਜਿਸ ਉਪਰੰਤ ਅਧਿਆਪਕਾਵਾਂ ਨੇ ਧਰਨਾ ਸਮਾਪਤ ਕਰ ਦਿੱਤਾ।

ਇਹ ਵੀ ਪੜ੍ਹੋ : ‘ਆਪ’ ਦੀ ‘ਸੁਨਾਮੀ’ ਕਾਰਨ ਰਵਾਇਤੀ ਪਾਰਟੀਆਂ ਵਿਚਲਾ ਯੂਥ ਭੰਬਲਭੂਸੇ ’ਚ, ਕਿਵੇਂ ਤੇ ਕਿੱਥੋਂ ਕਰਨ ਨਵੀਂ ਸ਼ੁਰੂਆਤ

ਪ੍ਰਦਰਸ਼ਨ ’ਚ ਸ਼ਾਮਲ ਅਧਿਆਪਕਾ ਨੀਲਮ ਸ਼ਰਮਾ, ਮੰਜੂ ਨਾਰੰਗ, ਰਣਜੀਤ ਕੌਰ ਅਤੇ ਹੋਰਨਾਂ ਨੇ ਦੱਸਿਆ ਕਿ ਜਲੰਧਰ ਜ਼ਿਲ੍ਹੇ ’ਚ ਲੱਗਭਗ 27 ਸਕੂਲ ਕੇਂਦਰ ਸਰਕਾਰ ਦੇ ਐੱਨ. ਸੀ. ਪੀ. ਐੱਲ. ਪ੍ਰਾਜੈਕਟ ਅਧੀਨ ਚੱਲ ਰਹੇ ਹਨ। ਇਨ੍ਹਾਂ ਸਕੂਲਾਂ ’ਚ 108 ਅਧਿਆਪਕਾਵਾਂ ਆਪਣੀਆਂ ਸੇਵਾਵਾਂ ਦਿੰਦੀਆਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਐੱਨ. ਸੀ. ਪੀ. ਐੱਲ. ਸਟਾਫ ਨੂੰ ਪਿਛਲੇ 18 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ। ਉਹ ਸਾਰੀਆਂ ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਬਾਵਜੂਦ ਲਗਾਤਾਰ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ ਪਰ ਉਨ੍ਹਾਂ ਨੂੰ ਹੁਣ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰਾਜੈਕਟ ਬੰਦ ਹੋ ਚੁੱਕਾ ਹੈ।

PunjabKesari

ਇਹ ਵੀ ਪੜ੍ਹੋ : PM ਮੋਦੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਖਾ ਤੇ ਸੰਦੂਕ ਨਹੀਂ ਕੀਤਾ ਗਿਫ਼ਟ (ਵੀਡੀਓ)

ਪ੍ਰਦਰਸ਼ਨਕਾਰੀਆਂ ਨੇ ਦੱਿਸਆ ਕਿ ਤਨਖਾਹ ਨਾ ਮਿਲਣ ਦੀ ਸ਼ਿਕਾਇਤ ਨੂੰ ਲੈ ਕੇ ਉਨ੍ਹਾਂ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸ਼ਿਕਾਇਤ ਦਿੱਤੀ ਸੀ ਪਰ ਇਸ ਨੂੰ ਲੈ ਕੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਏ. ਡੀ. ਸੀ. ਅਤੇ ਲੇਬਰ ਕਮਿਸ਼ਨਰ ਵੱਲੋਂ ਪ੍ਰਾਜੈਕਟ ਦੇ ਬੰਦ ਹੋਣ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪ੍ਰਦਰਸ਼ਨਕਾਰੀ ਔਰਤਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਅਜੇ ਵੀ ਕੋਈ ਕਾਰਵਾਈ ਨਾ ਹੋਈ ਤਾਂ ਉਹ ਫਿਰ ਤੋਂ ਸੜਕਾਂ ’ਤੇ ਉਤਰਨ ਨੂੰ ਮਜਬੂਰ ਹੋ ਜਾਣਗੀਆਂ।

ਇਹ ਵੀ ਪੜ੍ਹੋ : ਪੰਜਾਬ ’ਚ ਨਹੀਂ ਲਗਾਇਆ ਜਾਵੇਗਾ ਕੋਈ ਨਵਾਂ ਟੈਕਸ : ਹਰਪਾਲ ਚੀਮਾ


Manoj

Content Editor

Related News