ਸਪੈਸ਼ਲ ਬ੍ਰਾਂਚ ਦੀ ਟੀਮ ਨੇ ਭਗੌੜਾ ਕਰਾਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Monday, Jul 01, 2024 - 06:36 PM (IST)

ਸਪੈਸ਼ਲ ਬ੍ਰਾਂਚ ਦੀ ਟੀਮ ਨੇ ਭਗੌੜਾ ਕਰਾਰ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ )- ਪੁਲਸ ਦੀ ਸਪੈਸ਼ਲ ਬ੍ਰਾਂਚ ਦੀ ਟੀਮ ਨੇ ਭਗੌੜਾ ਕਰਾਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਭਗੌੜਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਇਹ ਸਫ਼ਲਤਾ ਹਾਸਲ ਹੋਈ ਹੈ। ਐੱਸ. ਆਈ. ਸਤਪਾਲ ਸਿੰਘ ਥਾਣੇਦਾਰ ਜਸਪਾਲ ਸਿੰਘ, ਤਰਲੋਚਨ ਸਿੰਘ ਅਮਰਜੀਤ ਸਿੰਘ ਅਤੇ ਕੁਲਦੀਪ ਸਿੰਘ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਭਗੌੜੇ ਦੀ ਪਛਾਣ ਹਰਪ੍ਰੀਤ ਸਿੰਘ ਰਾਜਾ ਪੁੱਤਰ ਹਰਬੰਸ ਸਿੰਘ ਵਾਸੀ ਵਾਰਡ ਨੰਬਰ 4 ਮਿਆਣੀ ਦੇ ਰੂਪ ਵਿਚ ਹੋਈ ਹੈ। ਟਾਂਡਾ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਕੀਤਾ ਸੀ। ਉਕਤ ਮੁਲਜ਼ਮ ਆਪਣੀ ਫ਼ੌਜੀ ਯੂਨਿਟ ਵਿਚ ਰਾਈਫਲਾਂ ਚੋਰੀ ਕਰਕੇ ਫਰਾਰ ਹੋਇਆ ਸੀ। ਉਪਰੰਤ ਮਾਨਯੋਗ ਅਦਾਲਤ ਨੇ ਦੋਸ਼ੀ ਨੂੰ ਭਗੌੜਾ ਕਰਾਰ ਦਿੱਤਾ ਸੀ ਅਤੇ ਅੱਜ ਸਪੈਸ਼ਲ ਬ੍ਰਾਂਚ ਦੀ ਪੁਲਸ ਟੀਮ ਨੂੰ ਗ੍ਰਿਫ਼ਤਾਰ ਕਰਕੇ ਟਾਂਡਾ ਪੁਲਸ ਹਵਾਲੇ ਕੀਤਾ ਹੈ।

ਇਹ ਵੀ ਪੜ੍ਹੋ- ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਕੀਤੀ ਮੁਲਾਕਾਤ, ਵਿਦੇਸ਼ਾਂ 'ਚ ਫਸੇ ਨੌਜਵਾਨਾਂ ਦੇ ਮਸਲੇ ਚੁੱਕੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News