ਤੇਜਿੰਦਰ ਸਿੰਘ ਨਿੱਝਰ ਫਿਰ ਤੋਂ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁਕਤ
Tuesday, Aug 26, 2025 - 06:14 PM (IST)

ਜਲੰਧਰ (ਵੈੱਬ ਡੈਸਕ)- ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਿਆਸੀ ਮਾਹੌਲ ਭਖਣਾ ਸ਼ੁਰੂ ਹੋ ਗਿਆ ਹੈ। ਸਿਆਸੀ ਪਾਰਟੀਆਂ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੈਸ਼ਨਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਅਹਿਮ ਕਦਮ ਚੁੱਕਿਆ ਹੈ। ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਵਿਚ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਇਕ ਵਾਰ ਫਿਰ ਤੋਂ ਪਾਰਟੀ ਨੇ ਅਕਾਲੀ ਦਲ ਆਗੂ ਤਜਿੰਦਰ ਸਿੰਘ ਨਿੱਝਰ 'ਤੇ ਭਰੋਸਾ ਕਰਦੇ ਹੋਏ ਪਾਰਟੀ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਬਾਰਿਸ਼ ਨੇ ਕਰ 'ਤਾ ਸਭ ਕੁਝ ਤਬਾਹ, ਛੱਤ ਡਿੱਗਣ ਕਾਰਨ ਮਹਿਲਾ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e