ਆਪਣੀਆਂ ਦੁਕਾਨਾਂ ਦਾ ਕਿਰਾਇਆ ਲੈਣ ਗਏ ਬਜ਼ੁਰਗ ਨੂੰ ਕਿਰਾਏਦਾਰਾਂ ਨੇ ਕੁੱਟਿਆ

Saturday, Jul 04, 2026 - 12:54 PM (IST)

ਆਪਣੀਆਂ ਦੁਕਾਨਾਂ ਦਾ ਕਿਰਾਇਆ ਲੈਣ ਗਏ ਬਜ਼ੁਰਗ ਨੂੰ ਕਿਰਾਏਦਾਰਾਂ ਨੇ ਕੁੱਟਿਆ

ਟਾਂਡਾ ਉੜਮੁੜ (ਵਰਿੰਦਰ ਪੰਡਿਤ,ਜਸਵਿੰਦਰ)-ਅੱਡਾ ਖੁੱਡਾ ਵਿਖੇ ਸਤਿਥ ਆਪਣੀਆਂ ਦੁਕਾਨਾਂ ਦਾ ਕਿਰਾਏਦਾਰਾਂ ਕੋਲੋਂ ਕਿਰਾਇਆ ਲੈਣ ਗਏ ਬਜ਼ੁਰਗ ਅਤੇ ਉਸ ਦੇ ਦੋਹਤੇ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਕਿਰਾਏਦਾਰਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਬਜ਼ੁਰਗ ਦੇ ਦੋਹਤੇ ਹਰਜਿੰਦਰ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਪ੍ਰਤਾਪ ਨਗਰ ਹੁਸ਼ਿਆਰਪੁਰ ਦੇ ਬਿਆਨ ਦੇ ਆਧਾਰ 'ਤੇ ਉਸ ਦੇ ਹੀ ਮਾਮੇ ਦੇ ਪੁੱਤਰ ਰਣਬੀਰ ਸਿੰਘ ਉਰਫ਼ ਗੋਲਡੀ ਪੁੱਤਰ ਹਰਵਿੰਦਰ ਸਿੰਘ, ਕਿਰਾਏਦਾਰਾਂ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਮਲਕੀਤ ਸਿੰਘ ਮਲਕੀਤ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਖੁੱਡਾ ਅਤੇ ਸ਼ੁਭਮ ਪੁੱਤਰ ਚੰਦਰ ਸ਼ੇਖਰ ਵਾਸੀ ਭਾਨੋਵਾਲ (ਗੜਦੀਵਾਲਾ) ਖ਼ਿਲਾਫ਼ ਦਰਜ ਕੀਤਾ ਹੈ। ਆਪਣੇ ਬਿਆਨ ਵਿਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ 21 ਜੂਨ ਨੂੰ ਆਪਣੇ ਨਾਨੇ ਦਰਸ਼ਨ ਸਿੰਘ ਅਤੇ ਪਤਨੀ ਨਾਲ ਅੱਡਾ ਖੁੱਡਾ ਵਿਖੇ ਆਪਣੀਆਂ ਦੁਕਾਨਾਂ ਦਾ ਕਿਰਾਇਆ ਲੈਣ ਗਏ ਸੀ ਤਾਂ ਉਕਤ ਮੁਲਜਮਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਉਸ ਦੀ ਪਤਨੀ ਦੀ ਲੱਜਾ ਭੰਗ ਕਰਨ ਲਈ ਕਪੜੇ ਪਾੜ ਦਿੱਤੇ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਜਸਵੀਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ ਆਉਣਗੇ ਨਤੀਜੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News