ਬਸਤੀ ਦਾਨਿਸ਼ਮੰਦਾਂ ਸਥਿਤ ਟੈਂਟ ਹਾਊਸ ''ਚ ਲੱਗੀ ਭਿਆਨਕ ਅੱਗ

04/06/2020 5:40:44 PM

ਜਲੰਧਰ (ਸੋਨੂੰ)— ਜਲੰਧਰ ਦੇ ਬਸਤੀ ਦਾਨਿਸ਼ਮੰਦਾਂ ਇਲਾਕੇ 'ਚ ਵੱਸਣ ਟੈਂਟ ਹਾਊਸ 'ਚ ਇਕ ਟੈਂਟ ਨੂੰ ਅੱਗ ਲੱਗ ਗਈ। ਇਹ ਹਾਦਸਾ ਬੀਤੀ ਰਾਤ ਵਾਪਰਿਆ। ਅੱਗ ਲੱਗਣ ਦਾ ਕਾਰਨ ਬੀਤੀ ਰਾਤ ਲੋਕਾਂ ਵੱਲੋਂ ਕੀਤੀ ਗਈ ਦੀਪਮਾਲਾ ਅਤੇ ਪਟਾਕੇ ਚਲਾਉਣਾ ਦੱਸਿਆ ਜਾ ਰਿਹਾ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਉਸ ਦਾ ਧੂੰਆਂ ਦੂਰ-ਦੂਰ ਦੇ ਇਲਾਕਿਆਂ 'ਚ ਵੀ ਦੇਖਿਆ ਗਿਆ।
ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਵੱਡੀ ਵਾਰਦਾਤ, ਪੈਟਰੋਲ ਬੰਬ ਨਾਲ ਪੁਲਸ ਮੁਲਾਜ਼ਮਾਂ 'ਤੇ ਹਮਲਾ

ਇਹ ਵੀ ਪੜ੍ਹੋ: ਕਰਫਿਊ ਦੌਰਾਨ ਲੋੜਵੰਦਾਂ ਦੀਆਂ ਫਰਮਾਇਸ਼ਾਂ ਸੁਣ ਸਮਾਜ ਸੇਵੀ ਸੰਸਥਾਵਾਂ ਵੀ ਹੋਈਆਂ ਹੈਰਾਨ


ਦੁਕਾਨ ਦੇ ਮਾਲਕ ਰਾਕੇਸ਼ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ ਟੈਂਟ ਹਾਊਸ 'ਚ ਲੱਗਣ ਦੀ ਸੂਚਨਾ ਮਿਲੀ। ਮੌਕੇ 'ਤੇ ਜਾ ਕੇ ਦੇਖਿਆ ਤਾਂ ਅੱਗ ਕਾਫੀ ਭਿਆਨਰ ਰੂਪ ਧਾਰ ਚੁੱਕੀ ਸੀ। ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ ਅਤੇ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਵੱਲੋਂ ਕਰੀਬ 2 ਘੰਟਿਆਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਇਹ ਵੀ ਪੜ੍ਹੋ:  ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਕੋਰੋਨਾ ਦੇ ਖੌਫ ਕਾਰਨ ਸ਼ਮਸ਼ਾਨ ਘਾਟ 'ਚ ਸਸਕਾਰ ਦਾ ਹੋਇਆ ਵਿਰੋਧ


ਜਲੰਧਰ ਦੇ ਫਾਇਰ ਬ੍ਰਿਗੇਡ ਅਧਿਕਾਰੀ ਸਤੀਸ਼ ਕੁਮਾਰ ਮੁਤਾਬਕ ਦਸ ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਸਤੀ ਦਾਨਿਸ਼ਮੰਦਾਂ ਵਿਖੇ ਇਕ ਟੈਂਟ ਨੂੰ ਅੱਗ ਲੱਗ ਗਈ ਹੈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਅੱਗ ਜ਼ਿਆਦਾ ਹੋਣ ਕਰਕੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਕਰੀਬ ਦੋ ਘੰਟਿਆਂ ਦੀ ਸਖਤ ਮਿਹਨਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਫਿਲਹਾਲ ਅੱਗ ਨਾਲ ਟੈਂਟ ਹਾਊਸ ਨੂੰ ਤਾਂ ਨੁਕਸਾਨ ਹੋਇਆ ਹੈ ਪਰ ਕੋਈ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ।

ਇਹ ਵੀ ਪੜ੍ਹੋ: ਰੂਪਨਗਰ: ਕਰਫਿਊ ਦੌਰਾਨ ਪਤੀ-ਪਤਨੀ ਨੇ ਕਰ ਦਿੱਤਾ ਖੂਨੀ ਕਾਰਾ, ਹੁਣ ਖਾਣਗੇ ਜੇਲ ਦੀ ਹਵਾ (ਤਸਵੀਰਾਂ)
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖਬਰ, ਫਲ ਤੇ ਸਬਜ਼ੀਆਂ ਖਰੀਦਣ ਲਈ ਡਾਊਨਲੋਡ ਕਰੋ ਇਹ ਐਪ
ਇਹ ਵੀ ਪੜ੍ਹੋ: ਵੱਡੀ ਖਬਰ : ਲੁਧਿਆਣਾ 'ਚ ਇਕ ਹੋਰ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ

shivani attri

This news is Content Editor shivani attri