ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਵੱਲੋਂ 'ਤੇਰਾ-ਤੇਰਾ ਹੱਟੀ' ਦਾ ਸਨਮਾਨ, ਕੜਕਦੀ ਠੰਢ 'ਚ ਲਾਇਆ ਲੰਗਰ

Friday, Jan 26, 2024 - 10:21 PM (IST)

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਵੱਲੋਂ 'ਤੇਰਾ-ਤੇਰਾ ਹੱਟੀ' ਦਾ ਸਨਮਾਨ, ਕੜਕਦੀ ਠੰਢ 'ਚ ਲਾਇਆ ਲੰਗਰ

ਜਲੰਧਰ: 75ਵੇਂ ਗਣਤੰਤਰ ਦਿਵਸ ਮੌਕੇ ਸਮਾਜ ਤੇ ਇਨਸਾਨੀਅਤ, ਲੋੜਵੰਦ ਪਰਿਵਾਰਾਂ ਦੀ ਸੇਵਾ ਅਤੇ ਹੋਰ ਸਮਾਜਿਕ ਕੰਮਾਂ ਨਾਲ ਜਾਣੀ ਜਾਂਦੀ 'ਤੇਰਾ-ਤੇਰਾ ਹੱਟੀ' ਨੂੰ ਜਲੰਧਰ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ 'ਤੇਰਾ-ਤੇਰਾ ਹੱਟੀ' ਦੇ ਮੁੱਖ ਸੇਵਾਦਾਰ ਤਰਵਿੰਦਰ ਸਿੰਘ ਰਿੰਕੂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਵੀ ਮੌਜੂਦ ਰਹੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲੇਗਾ ਪਦਮਸ਼੍ਰੀ ਐਵਾਰਡ, ਪਾਲੀਵੁੱਡ 'ਚ 'ਗੁਲਾਬੋ ਮਾਸੀ' ਦੇ ਨਾਂ ਨਾਲ ਹੈ ਮਸ਼ਹੂਰ

PunjabKesari

ਇਸ ਵਿਚਾਲੇ 'ਤੇਰਾ-ਤੇਰਾ ਹੱਟੀ' ਵੱਲੋਂ ਕੜਕਦੀ ਠੰਢ 'ਚ ਗੁਰੂ ਗੋਬਿੰਦ ਸਿੰਘ ਸਟੇਡੀਅਮ ਦੇ ਸਾਰੇ ਗੇਟਾਂ 'ਤੇ ਚਾਹ ਅਤੇ ਬਿਸਕੁਟ ਦਾ ਲੰਗਰ ਲਗਾਇਆ। ਇਸ ਮੌਕੇ ਮੁੱਖ ਸੇਵਾਦਾਰ ਤਰਵਿੰਦਰ ਸਿੰਘ ਰਿੰਕੂ, ਗੁਰਦੀਪ ਸਿੰਘ ਕਾਰਵਾਂ, ਪਰਮਜੀਤ ਸਿੰਘ ਰੰਗਪੁਰੀ, ਅਮਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਵਰਿੰਦਰ ਸਿੰਘ, ਕਾਰਤਿਕ ਬੱਤਰਾ, ਅਮਨਦੀਪ ਸਿੰਘ ਮੋਂਟੂ, ਲਖਵਿੰਦਰ ਸਿੰਘ ,ਡਾਕਟਰ ਮਨਵੀਰ ਸਿੰਘ, ਹਰਤਰਮਨ ਸਿੰਘ ਨੇ ਸੇਵਾ 'ਚ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਵਾਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News