ਜਲੰਧਰ ਦੇ ਦੋਮੋਰੀਆ ਪੁਲ ''ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ ਟੱਕਰ, ਉੱਡੇ ਪਰਖੱਚੇ

Thursday, Apr 02, 2026 - 03:41 PM (IST)

ਜਲੰਧਰ ਦੇ ਦੋਮੋਰੀਆ ਪੁਲ ''ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ ਟੱਕਰ, ਉੱਡੇ ਪਰਖੱਚੇ

ਜਲੰਧਰ (ਵੈੱਬ ਡੈਸਕ)- ਜਲੰਧਰ ਦੇ ਦੋਮੋਰੀਆ ਪੁਲ 'ਤੇ ਦੇਰ ਰਾਤ ਇਕ ਕਾਰ ਅਤੇ ਤੇਜ਼ ਰਫ਼ਤਾਰ ਸਪੋਰਟਸ ਬਾਈਕ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਗਲਤ ਸਾਈਡ ਤੋਂ ਆ ਰਹੀ ਬਾਈਕ 'ਤੇ ਸਵਾਰ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬਾਈਕ ਸਵਾਰ ਨੌਜਵਾਨ ਹਵਾ 'ਚ ਉਛਲ ਕੇ ਸੜਕ 'ਤੇ ਜਾ ਡਿੱਗੇ ਅਤੇ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਹ ਹਾਦਸਾ ਰਾਤ ਕਰੀਬ 12 ਵਜੇ ਵਾਪਰਿਆ। ਕਾਰ ਚਾਲਕ ਅਭਿਨਵ ਵਾਸੀ ਵਿਕਾਸ ਪੁਰੀ ਨੇ ਦੱਸਿਆ ਕਿ ਉਹ ਜਿੰਮ ਤੋਂ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਦੋਮੋਰੀਆ ਪੁਲ ਫਲਾਈਓਵਰ 'ਤੇ ਚੜ੍ਹਿਆ, ਸਾਹਮਣੇ ਤੋਂ ਗਲਤ ਸਾਈਡ ਤੋਂ ਆ ਰਹੀ ਇਕ ਸਪੋਰਟਸ ਬਾਈਕ ਉਸ ਦੀ ਕਾਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ:  Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ ਨੇ ਖੋਲ੍ਹੇ ਵੱਡੇ ਰਾਜ਼

PunjabKesari

ਨਸ਼ੇ ਅਤੇ ਤੇਜ਼ ਰਫ਼ਤਾਰ ਦੇ ਇਲਜ਼ਾਮ 
ਕਾਰ ਚਾਲਕ ਅਭਿਨਵ ਨੇ ਦੋਸ਼ ਲਾਇਆ ਕਿ ਬਾਈਕ ਸਵਾਰ ਦੋਵਾਂ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਉਨ੍ਹਾਂ ਨੇ ਹੈਲਮੇਟ ਵੀ ਨਹੀਂ ਪਾਇਆ ਹੋਇਆ ਸੀ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਬਾਈਕ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਸੀ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਜ਼ਖ਼ਮੀਆਂ ਦੀ ਮਦਦ ਕੀਤੀ ਅਤੇ ਉਨ੍ਹਾਂ ਨੂੰ ਈ-ਰਿਕਸ਼ਾ ਅਤੇ ਟੈਕਸੀ ਰਾਹੀਂ ਨਜ਼ਦੀਕੀ ਹਸਪਤਾਲ ਪਹੁੰਚਾਇਆ। ਹਾਦਸੇ ਕਾਰਨ ਸੜਕ ਦੇ ਵਿਚਕਾਰ ਵਾਹਨ ਖੜ੍ਹੇ ਹੋਣ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸੂਚਨਾ ਮਿਲਣ 'ਤੇ ਪੀ. ਸੀ. ਆਰ. ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ। ਪੁਲਸ ਅਧਿਕਾਰੀਆਂ ਅਨੁਸਾਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਸੀ। ਪੁਲਸ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ ਜਾਰੀ, ਜੇ ਕੀਤਾ ਇਹ ਕੰਮ ਤਾਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News