ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ

Thursday, Jun 25, 2026 - 12:05 PM (IST)

ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ

ਔੜ/ਚੱਕਦਾਨਾ (ਛਿੰਜੀ)-ਪਿੰਡ ਮਹਿਰਮਪੁਰ ਨਜ਼ਦੀਕ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਟਰੈਕਟਰ ਪਿੱਛਿਓਂ ਕਾਰ ਨਾਲ ਹੋਈ ਜ਼ਬਰਦਸਤ ਟੱਕਰ ਕਾਰਨ ਦੋਵੇਂ ਵਾਹਨਾਂ ਦੇ ਚਾਲਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਕਟਰ ਸੜਕ ਤੋਂ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਿਆ ਅਤੇ ਪਲਟ ਗਿਆ, ਜਦਕਿ ਕਾਰ ਦੇ ਵੀ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

ਹਾਦਸੇ ਤੋਂ ਬਾਅਦ ਮੌਕੇ ’ਤੇ ਹਫ਼ੜਾ-ਦਫ਼ੜੀ ਦਾ ਮਾਹੌਲ ਬਣ ਗਿਆ ਅਤੇ ਆਸ-ਪਾਸ ਦੇ ਲੋਕ ਤੁਰੰਤ ਮਦਦ ਲਈ ਪਹੁੰਚੇ। ਮੌਕੇ ’ਤੇ ਮੌਜੂਦ ਲੋਕਾਂ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਮਾਹਲ ਖੁਰਦ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ ਦਾ ਭਰਾ ਨਿਰਮਲ ਸਿੰਘ ਰਾਤ ਕਰੀਬ 8 ਵਜੇ ਆਪਣੇ ਟਰੈਕਟਰ ’ਤੇ ਪਿੰਡ ਕੰਗਾਂ ਤੋਂ ਖੇਤਾਂ ਵਿਚ ਕੰਮ ਕਰਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਜਦੋਂ ਉਹ ਪਿੰਡ ਮਹਿਰਮਪੁਰ ਨੇੜੇ ਸਥਿਤ ਭੱਠੀਆਂ ਕੋਲ ਪਹੁੰਚਿਆ ਤਾਂ ਉਸ ਦੇ ਪਿੱਛੇ ਆ ਰਹੀ ਇਕ ਕਾਰ ਨੇ ਟਰੈਕਟਰ ਵਿਚ ਸਿੱਧੀ ਟੱਕਰ ਮਾਰ ਦਿੱਤੀ।

ਮੌਕੇ ’ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਟੱਕਰ ਦੌਰਾਨ ਹੋਏ ਧਮਾਕੇ ਦੀ ਆਵਾਜ਼ ਕਾਫ਼ੀ ਦੂਰ ਤੱਕ ਸੁਣਾਈ ਦਿੱਤੀ ਅਤੇ ਟੱਕਰ ਲੱਗਣ ਨਾਲ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਜਾ ਟਕਰਾਇਆ ਅਤੇ ਬਾਅਦ ਵਿਚ ਟਰੈਕਟਰ ਪਲਟ ਗਿਆ, ਜਿਸ ਕਾਰਨ ਟਰੈਕਟਰ ਚਾਲਕ ਨਿਰਮਲ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਦੂਜੇ ਪਾਸੇ ਕਾਰ ਦਾ ਅਗਲਾ ਅਤੇ ਪਿਛਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਾਰ ਚਾਲਕ ਵੀ ਗੰਭੀਰ ਸੱਟਾਂ ਦਾ ਸ਼ਿਕਾਰ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ

ਹਾਦਸੇ ਤੋਂ ਤੁਰੰਤ ਬਾਅਦ ਨੇੜਲੇ ਪਿੰਡਾਂ ਦੇ ਲੋਕ ਅਤੇ ਰਾਹਗੀਰ ਮੌਕੇ ’ਤੇ ਇਕੱਠੇ ਹੋ ਗਏ, ਜਿਨ੍ਹਾਂ ਨੇ ਬਚਾਅ ਕਾਰਜ ਸ਼ੁਰੂ ਕਰਦੇ ਹੋਏ ਦੋਵੇਂ ਜ਼ਖ਼ਮੀਆਂ ਨੂੰ ਵਾਹਨਾਂ ਵਿਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਦੀ ਉਡੀਕ ਕਰਨ ਦੀ ਬਿਜਾਏ ਪ੍ਰਾਈਵੇਟ ਗੱਡੀ ਵਿਚ ਤੁਰੰਤ ਇਲਾਜ ਲਈ ਨਵਾਂਸ਼ਹਿਰ ਦੇ ਹਸਪਤਾਲ ਪਹੁੰਚਾਇਆ, ਡਾਕਟਰਾਂ ਵਲੋਂ ਦੋਵੇਂ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਅਤੇ ਥਾਣਾ ਔੜ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਕਬਜ਼ੇ ਵਿਚ ਲੈ ਲਿਆ ਅਤੇ ਪੁਲਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਵੀ ਵਾਹਨ ਚਾਲਕਾਂ ਨੂੰ ਸੜਕਾਂ ''ਤੇ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਅਜਿਹੇ ਦਰਦਨਾਕ ਹਾਦਸਿਆਂ ਤੋਂ ਬਚਿਆ ਜਾ ਸਕੇ।ਕਾਰ ਚਾਲਕ ਕਸਬਾ ਔੜ ਨਾਲ ਸਬੰਧਤ ਦੱਸਿਆ ਜਾ ਰਿਹਾ।

ਇਹ ਵੀ ਪੜ੍ਹੋ: ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News