ਅੱਧੀ ਰਾਤ ਨੂੰ ਜਲੰਧਰ ਹਾਈਵੇਅ 'ਤੇ ਵਾਪਰਿਆ ਜ਼ਬਰਦਸਤ ਹਾਦਸਾ, ਮਸ਼ਹੂਰ ਪ੍ਰਾਪਰਟੀ ਡੀਲਰ ਦੀ ਮੌਤ

Friday, Nov 03, 2023 - 02:43 PM (IST)

ਅੱਧੀ ਰਾਤ ਨੂੰ ਜਲੰਧਰ ਹਾਈਵੇਅ 'ਤੇ ਵਾਪਰਿਆ ਜ਼ਬਰਦਸਤ ਹਾਦਸਾ, ਮਸ਼ਹੂਰ ਪ੍ਰਾਪਰਟੀ ਡੀਲਰ ਦੀ ਮੌਤ

ਜਲੰਧਰ (ਵੈੱਬ ਡੈਸਕ/ਮਹੇਸ਼) : ਪਰਾਗਪੁਰ ਜੀ.ਟੀ. ਰੋਡ 'ਤੇ ਸਥਿਤ ਬਾਠ ਕੈਸਲ ਨੇੜੇ ਇਕ ਟਰਾਲੇ ਨਾਲ ਇਨੋਵਾ ਕਾਰ ਦੀ ਜ਼ਬਰਦਸਤ ਟੱਕਰ ਹੋਣ ਦੀ ਖ਼ਬਰ ਮਿਲੀ ਹੈ। ਹਾਦਸੇ ਦੌਰਾਨ ਕਾਰ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਭੀਮ ਜੀ ਪੈਲਸ ਦੇ ਮਾਲਕ ਰਾਕੇਸ਼ ਗੁਪਤਾ ਦੇ ਪੁੱਤਰ ਕਰਨ ਗੁਪਤਾ ਵਾਸੀ ਸਦਰ ਬਾਜ਼ਾਰ ਜਲੰਧਰ ਕੈਂਟ ਵਜੋਂ ਹੋਈ ਹੈ ਜੋ ਪੇਸ਼ੇ ਵਜੋਂ ਪ੍ਰਾਪਰਟੀ ਡੀਲਰ ਸੀ। ਦਕੋਹਾ ਥਾਣਾ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਭਰਾ ਦੇ ਵਿਆਹ ਗਏ ਪਤੀ ਨੂੰ ਮਿਲੀ ਖ਼ਬਰ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ, ਕਰਵਾਚੌਥ 'ਤੇ ਪਤਨੀ ਨੇ ਕੀਤਾ ਵੱਡਾ ਕਾਂਡ

ਜਾਣਕਾਰੀ ਮੁਤਾਬਕ ਕਰਨ ਗੁਪਤਾ ਰਾਤ ਨੂੰ ਜਲੰਧਰ ਵੱਲੋਂ ਫਗਵਾੜਾ ਵੱਲ ਜਾ ਰਿਹਾ ਸੀ ਤੇ ਰਸਤੇ 'ਚ ਬਾਠ ਕਾਸਲ ਨੇੜੇ ਖੜ੍ਹੇ ਟਰਾਲੇ ਨਾਲ ਉਸ ਦੀ ਕਾਰ ਦੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਰਾਮਾ ਮੰਡੀ ਦੇ ਜੌਹਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਸ ਦੀ ਲਾਸ਼ ਨੂੰ ਹਸਪਤਾਲ ਦੀ ਮੌਰਚਰੀ 'ਚ ਰੱਖਿਆ ਗਿਆ ਹੈ। ਪੁਲਸ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਤਿਉਹਾਰ ਵਾਲੇ ਦਿਨ ਉੱਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, 24 ਸਾਲਾ ਨੌਜਵਾਨ ਦੀ ਦਰਦਨਾਕ ਮੌਤ, ਟੋਟੇ-ਟੋਟੇ ਹੋਈ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News