ਟੈਂਟ ਸਟੋਰ ’ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਾਇਆ ਕਾਬੂ
Sunday, Aug 10, 2025 - 12:07 PM (IST)

ਸੁਲਤਾਨਪੁਰ ਲੋਧੀ (ਸੋਢੀ, ਧੀਰ)-ਸੁਲਤਾਨਪੁਰ ਲੋਧੀ ਸ਼ਹਿਰ ਦੇ ਮੋਰੀ ਮੁਹੱਲਾ ਵਿਖੇ ਬੀਤੇ ਦਿਨ ਤੜਕਸਾਰ ਇਕ ਘਰ ਦੇ ਵਿਚ ਬਣੇ ਟੈਂਟ ਦੇ ਸਟੋਰ ਵਿਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸਮੇਂ ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ ਅਤੇ ਫਾਇਰ ਕਰਮਚਾਰੀਆਂ ਨੇ ਕਾਫ਼ੀ ਮਸ਼ੱਕਤ ਤੋਂ ਬਾਅਦ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ।
ਪੀੜਤ ਸੁਭਾਸ਼ ਕੁਮਾਰ ਧੀਰ ਅਤੇ ਸੁਮੇਸ਼ ਧੀਰ ਨੇ ਦੱਸਿਆ ਕਿ ਬੀਤੇ ਦਿਨ ਕਰੀਬ 5.20 ਵਜੇ ਉਨ੍ਹਾਂ ਨੂੰ ਇਕ ਗੁਆਂਢੀ ਨੇ ਦੱਸਿਆ ਕਿ ਉਨ੍ਹਾਂ ਦੇ ਸਟੋਰ ਵਿਚੋਂ ਧੂਆਂ ਨਿਕਲ ਰਿਹਾ ਹੈ। ਜਦੋਂ ਉਨ੍ਹਾਂ ਨੇ ਬਾਹਰ ਨਿਕਲ ਕੇ ਵੇਖਿਆ ਤਾਂ ਉਨ੍ਹਾਂ ਦੇ ਟੈਂਟ ਹਾਊਸ ਵਾਲੇ ਸਟੋਰ ਨੂੰ ਅੱਗ ਲੱਗੀ ਹੋਈ ਸੀ, ਜੋ ਕਿ ਸ਼ਾਇਦ ਬਿਜਲੀ ਸਪਾਰਕਿੰਗ ਨਾਲ ਲੱਗੀ ਸੀ।
ਇਹ ਵੀ ਪੜ੍ਹੋ:ਪੰਜਾਬ 'ਚ ਲੱਗੇ ਹਾਈਟੈੱਕ ਨਾਕੇ! ਵਧਾਈ ਗਈ ਸੁਰੱਖਿਆ, ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਗਏ ਸੀਲ
ਸੁਮੇਸ਼ ਧੀਰ ਨੇ ਦੱਸਿਆ ਕਿ ਘਰ ’ਚ ਹੀ ਬਣੇ ਸਟੋਰ ਨੂੰ ਅੱਗ ਲੱਗਣ ’ਤੇ ਉਨ੍ਹਾਂ ਸਭ ਤੋਂ ਪਹਿਲਾਂ ਪਰਿਵਾਰਿਕ ਮੈਂਬਰਾਂ ਨੂੰ ਜਲਦੀ ਜਲਦੀ ਉਠਾ ਕੇ ਘਰ ਤੋਂ ਬਾਹਰ ਕੱਢਿਆ। ਉਨ੍ਹਾਂ ਸ਼ਹਿਰ ’ਚ ਰਹਿੰਦੇ ਆਪਣੇ ਰਿਸ਼ਤੇਦਾਰਾਂ ਅਤੇ ਗੁਆਂਢੀਆਂ ਨੂੰ ਵੀ ਸੂਚਿਤ ਕੀਤਾ, ਜਿਨ੍ਹਾਂ ਨੇ ਵੀ ਅੱਗ ਬੁਝਾਉਣ ’ਚ ਉ ਦੀ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਤੁਰੰਤ ਫਾਇਰ ਬ੍ਰਗੇਡ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਵਾਲੇ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਲੰਬੀ ਮਸ਼ੱਕਤ ਤੋਂ ਬਾਅਦ ਫਾਇਰ ਬ੍ਰਗੇਡ ਵਾਲਿਆਂ ਨੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਉਨ੍ਹਾਂ ਦੇ ਹੋਏ ਨੁਕਸਾਨ ਦਾ ਉਨ੍ਹਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਛੁੱਟੀ ਦਾ ਮਜ਼ਾ ਹੋਵੇਗਾ ਖ਼ਰਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e