ਔਰਤ ਦੇ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Sunday, Sep 06, 2026 - 07:12 PM (IST)
ਤਲਵਾੜਾ (ਜੋਸ਼ੀ)- ਬਲਾਕ ਅਤੇ ਪੁਲਸ ਸਟੇਸ਼ਨ ਤਲਵਾੜਾ ਦੇ ਅਧੀਨ ਪੈਂਦੇ ਪਿੰਡ ਗਵਾਲ ਚੱਕ ਸੰਗਾਰੂ ਤੋਂ ਇਕ ਬੇਹੱਦ ਦੁੱਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੋਂ ਦੀ ਰਹਿਣ ਵਾਲੀ ਵਿਧਵਾ ਜੋਤੀ ਠਾਕੁਰ ਪਤਨੀ ਮਹਿੰਦਰ ਸਿੰਘ ਦੇ ਘਰ ਅਚਾਨਕ ਭਿਆਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਪੀੜਤ ਪਰਿਵਾਰ 'ਤੇ ਦੁੱਖ਼ਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ

ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਜੋਤੀ ਠਾਕੁਰ ਆਪਣੇ ਬੱਚਿਆਂ ਨਾਲ ਘਰ ਦੇ ਮੰਦਰ ਵਿਖੇ ਮੱਥਾ ਟੇਕਣ ਗਈ ਹੋਈ ਸੀ। ਪੀੜਤ ਔਰਤ ਨੇ ਦੱਸਿਆ ਕਿ ਜਦੋਂ ਉਹ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਘਰ ਪਰਤੇ ਤਾਂ ਉਨ੍ਹਾਂ ਵੇਖਿਆ ਕਿ ਘਰ ਦੇ ਅੰਦਰੋਂ ਭਾਰੀ ਧੂੰਆਂ ਨਿਕਲ ਰਿਹਾ ਸੀ। ਜਿਵੇਂ ਹੀ ਉਨ੍ਹਾਂ ਘਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਅਗਨਕਾਂਡ 'ਚ ਘਰ ਅੰਦਰ ਰੱਖੇ ਸੋਨੇ ਦੇ ਗਹਿਣੇ, ਨਕਦੀ ਅਤੇ ਹੋਰ ਸਾਰਾ ਕੀਮਤੀ ਤੇ ਜ਼ਰੂਰੀ ਸਾਮਾਨ ਸੜ ਕੇ ਪੂਰੀ ਤਰ੍ਹਾਂ ਨਸ਼ਟ ਹੋ ਗਿਆ। ਇਸ ਦੁਖ਼ਦ ਘਟਨਾ ਤੋਂ ਬਾਅਦ ਪਿੰਡ ਦੇ ਸਰਪੰਚ ਲਵਲੀ ਠਾਕੁਰ ਅਤੇ ਅੰਕੁਸ਼ ਜੁਗਨੂੰ ਨੇ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਪੀੜਤ ਵਿਧਵਾ ਦੀ ਤੁਰੰਤ ਆਰਥਿਕ ਸਹਾਇਤਾ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਸਕੇ ਅਤੇ ਪਰਿਵਾਰ ਦਾ ਗੁਜ਼ਾਰਾ ਮੁੜ ਲੀਹ 'ਤੇ ਆ ਸਕੇ ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ ਕੀਤਾ ਬਰਾਮਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
