ਜਲੰਧਰ ਦੇ ਗੁਰੂ ਨਾਨਕ ਪੂਰਾ ਵਿਖੇ ਸ਼ਮਸ਼ਾਨ ਘਾਟ ''ਚ ਲੱਗੀ ਭਿਆਨਕ ਅੱਗ

05/14/2022 12:34:14 PM

ਜਲੰਧਰ (ਸੋਨੂੰ)- ਜਲੰਧਰ ਦੇ ਗੁਰੂ ਨਾਨਕ ਪੂਰਾ ਦੇ ਇਲਾਕੇ ਦੇ ਸ਼ਮਸ਼ਾਨ ਘਾਟ ਵਿੱਚ ਬੀਤੀ ਰਾਤ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਉਥੇ ਹੀ ਇਸ ਦੌਰਾਨ ਇਕ ਨਿੱਜੀ ਹਸਪਤਾਲ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਵਿੱਚ ਪਾਣੀ ਭਰਨ ਤੋਂ ਇਨਕਾਰ ਕਰਨ ਦਾ ਵੀ ਮਾਮਲਾ ਸਾਹਮਣੇ ਆਇਆ ਹੈ। ਫਾਇਰ ਬ੍ਰਿਗੇਡ ਵੱਲੋਂ ਕੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਦਿੰਦੇ ਹੋਏ ਇਲਾਕੇ ਦੀ ਵਾਰਡ ਨੰਬਰ-15 ਦੀ ਕੌਂਸਲਰ ਡੌਲੀ ਸੈਣੀ ਨੇ ਦਸਿਆ ਕਿ ਉਨ੍ਹਾਂ ਨੂੰ ਸ਼ਮਸ਼ਾਨਘਾਟ ਵਿੱਚ ਰਹਿ ਰਹੇ ਇਕ ਵਿਅਕਤੀ ਵੱਲੋਂ ਕਰੀਬ 11.30 ਵਜੇ ਫ਼ੋਨ ਆਇਆ ਸੀ। ਇਸ ਦੇ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਫ਼ੋਨ ਕਰਕੇ ਇਤਲਾਹ ਦੇ ਦਿੱਤੀ ਸੀ। ਫਾਇਰ ਬ੍ਰਿਗੇਡ ਵੱਲੋਂ ਮੌਕੇ 'ਤੇ ਪਹੁੰਚ ਕੇ ਕੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ ਗਿਆ। ਹਾਲਾਂਕਿ ਉਨ੍ਹਾਂ ਦੱਸਿਆ ਕਿ ਸ਼ਮਸ਼ਾਨਘਾਟ ਵਿਚ ਸ਼ਵ ਵਾਹਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ ।

ਇਹ ਵੀ ਪੜ੍ਹੋ: ਨਸ਼ਿਆਂ ’ਤੇ ਕੰਟਰੋਲ ਦੇ ਮਾਮਲੇ ’ਚ CM ਮਾਨ ਦੀ ਸਿਆਸਤਦਾਨਾਂ 'ਤੇ ਵੀ ਨਜ਼ਰ, ਗੰਭੀਰਤਾ ਤੋਂ ਅਧਿਕਾਰੀ ਸਹਿਮੇ

ਲੀਡਿੰਗ ਫਾਇਰਮੈਨ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਇਆ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਇਕ ਕਾਲ ਆਈ ਸੀ ਕਿ ਗੁਰੂ ਨਾਨਕਪੁਰੇ ਦੇ ਸ਼ਮਸ਼ਾਨਘਾਟ ਵਿੱਚ ਅੱਗ ਲੱਗ ਗਈ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਇਆਂ ਦੋ ਗੱਡੀਆਂ ਫਾਇਰ ਬ੍ਰਿਗੇਡ ਦੀਆਂ ਉਨ੍ਹਾਂ ਨੇ ਸ਼ਮਸ਼ਾਨ ਘਾਟ ਵੱਲ ਨੂੰ ਪਹੁੰਚਦੀਆਂ ਕੀਤੀਆਂ। ਅੱਗ ਜ਼ਿਆਦਾ ਹੋਣ ਕਾਰਨ ਕਰੀਬ ਦੱਸ ਗੱਡੀਆਂ ਪਾਣੀ ਦੀਆਂ ਲੱਗੀਆਂ। ਨਰੇਸ਼ ਕੁਮਾਰ ਨੇ ਦੱਸਿਆ ਕਿ ਪਾਣੀ ਮੁੱਕ ਜਾਣ ਕਾਰਨ ਸਰਵੋਦਿਆ ਹਸਪਤਾਲ ਵਿਚ ਇਕ ਗੱਡੀ ਨੂੰ ਪਾਣੀ ਭਰਨ ਵਾਸਤੇ ਭੇਜਿਆ ਗਿਆ, ਜਿੱਥੇ ਹਸਪਤਾਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਪਾਣੀ ਭਰਨ ਤੋਂ ਇਨਕਾਰ ਕਰ ਦਿੱਤਾ। ਕੜੀ ਮੁਸ਼ੱਕਤ ਨਾਲ ਫਾਇਰ ਬ੍ਰਿਗੇਡ ਦੇ ਕਰਮੀਆਂ ਨੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਅੱਗ ਲੱਗਣ ਨਾਲ ਸ਼ਮਸ਼ਾਨਘਾਟ ਵਿੱਚ ਖੜ੍ਹੀ ਗੱਡੀ ਅੱਗ ਦੀ ਚਪੇਟ ਵਿੱਚ ਆ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।
ਇਹ ਵੀ ਪੜ੍ਹੋ:  ਜਲੰਧਰ ਰੇਲਵੇ ਸਟੇਸ਼ਨ ’ਤੇ ਮਿਲੇ ਬੰਬ ਦੇ ਇਨਪੁੱਟ, ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri