ਜਲੰਧਰ ਵਿਖੇ ਗੱਤਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

07/15/2022 4:50:35 PM

ਜਲੰਧਰ (ਵਰੁਣ)–ਗੁੱਜਾ ਪੀਰ ਵਿਚ ਬੁੱਧਵਾਰ ਦੇਰ ਰਾਤ 3 ਵਜੇ ਗੱਤਾ ਫੈਕਟਰੀ ਵਿਚ ਅੱਗ ਲੱਗ ਗਈ। ਅੰਦਰ ਗੱਤੇ ਦਾ ਮਾਲ ਹੋਣ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ। ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ 1-1 ਕਰਕੇ 40 ਤੋਂ ਵੱਧ ਗੱਡੀਆਂ ਅੱਗ ਬੁਝਾਉਣ ਦੇ ਯਤਨਾਂ ਵਿਚ ਲੱਗ ਗਈਆਂ।
ਅੱਗ ’ਤੇ ਵੀਰਵਾਰ ਸਵੇਰੇ ਕਾਬੂ ਪਾਇਆ ਗਿਆ। ਅੱਗ ਇੰਨੀ ਭਿਆਨਕ ਸੀ ਕਿ ਜੇ. ਸੀ. ਬੀ. ਮਸ਼ੀਨਾਂ ਬੁਲਾ ਕੇ ਕੰਧਾਂ ਨੂੰ ਤੋੜ ਕੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਪਾਣੀ ਪਾ ਕੇ ਅੱਗ ਬੁਝਾਉਣ ਦੇ ਯਤਨ ਕੀਤੇ। ਫੈਕਟਰੀ ਅੰਦਰ ਗੱਤੇ ਦਾ ਮਾਲ ਪਿਆ ਹੋਣ ਕਾਰਨ ਅੱਗ ਦੀਆਂ ਲਾਟਾਂ ਉੱਠਦੀਆਂ ਰਹੀਆਂ। ਇਸ ਦੌਰਾਨ ਫੈਕਟਰੀ ਦੀ ਇਮਾਰਤ ਨੂੰ ਕਾਫੀ ਨੁਕਸਾਨ ਪੁੱਜਾ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ: ਪਹਿਲੀ ਵਾਰ ਜਾਣਾ ਸੀ 4 ਸਾਲਾ ਮਾਸੂਮ ਨੇ ਸਕੂਲ, ਵਾਪਰਿਆ ਅਜਿਹਾ ਭਾਣਾ ਕਿ ਮਾਂ-ਪੁੱਤ ਦੀ ਹੋ ਗਈ ਮੌਤ
ਥਾਣਾ ਨੰਬਰ 8 ਦੇ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਤੋਂ ਬਾਅਦ ਉਨ੍ਹਾਂ ਵੱਲੋਂ ਪੁਲਸ ਪਾਰਟੀ ਨੂੰ ਮੌਕੇ ’ਤੇ ਭੇਜਿਆ ਗਿਆ ਸੀ ਤਾਂ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ’ਤੇ ਪਹੁੰਚਣ ਵਿਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੁਲਸ ਪਾਰਟੀ ਨੇ ਭੀੜ ਨੂੰ ਵੀ ਖਦੇੜਿਆ ਤਾਂ ਕਿ ਅੱਗ ਦੀ ਲਪੇਟ ਵਿਚ ਕੋਈ ਆਮ ਵਿਅਕਤੀ ਨਾ ਆਵੇ।

ਇਹ ਵੀ ਪੜ੍ਹੋ: ਰਾਜਪਾਲ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਸੁਖਬੀਰ ਬਾਦਲ ਨੇ ਮੂਸੇਵਾਲਾ ਕਤਲ ਕੇਸ ’ਚ ਮੰਗੀ CBI ਜਾਂਚ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News