ਜਲੰਧਰ ਵਿਖੇ ਰਜਾਈਆਂ ਵਾਲੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਕਰੀਬ 4 ਲੱਖ ਦਾ ਨੁਕਸਾਨ

Saturday, Feb 25, 2023 - 05:01 PM (IST)

ਜਲੰਧਰ ਵਿਖੇ ਰਜਾਈਆਂ ਵਾਲੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਕਰੀਬ 4 ਲੱਖ ਦਾ ਨੁਕਸਾਨ

ਜਲੰਧਰ (ਸੋਨੂੰ)- ਜਲੰਧਰ ਦੇ ਸੰਘਾ ਚੌਂਕ ਨੇੜੇ ਸਥਿਤ ਇਕ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਵੇਖਦੇ ਹੀ ਵੇਖਦੇ ਰਜਾਈਆਂ ਬਣਾਉਣ ਵਾਲੀ ਦੁਕਾਨ ਨੂੰ ਅੱਗ ਦੀਆਂ ਲਪਟਾਂ ਨੇ ਸਾੜ ਕੇ ਸੁਆਹ ਕਰ ਦਿੱਤਾ। ਉਥੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਧੇ ਘੰਟੇ ਦੀ ਦੇਰੀ ਨਾਲ ਪਹੁੰਚੀਆਂ ਅਤੇ ਉਦੋਂ ਤੱਕ ਦੁਕਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਸੀ। 

ਇਹ ਵੀ ਪੜ੍ਹੋ : ਨਸ਼ੇ ਨੇ ਉਜਾੜੇ ਦੋ ਪਰਿਵਾਰ, 2 ਨੌਜਵਾਨਾਂ ਦੀ ਓਵਰਡੋਜ਼ ਨਾਲ ਮੌਤ, ਖੇਤਾਂ 'ਚੋਂ ਮਿਲੀਆਂ ਸਰਿੰਜਾਂ ਲੱਗੀਆਂ ਲਾਸ਼ਾਂ

PunjabKesari

ਦੁਕਾਨ ਵਿਚ ਕੰਮ ਕਰਦੇ ਪ੍ਰਵਾਸੀ ਨੌਜਵਾਨ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲਗਿਆ ਅਤੇ ਇਹ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਕੁਝ ਹੀ ਸਮੇਂ 'ਚ ਪੂਰੀ ਦੁਕਾਨ ਸੜ ਕੇ ਸੁਆਹ ਹੋ ਗਈ। ਨੌਜਵਾਨ ਨੇ ਦੱਸਿਆ ਕਿ 3 ਤੋਂ 4 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਫਾਇਰ ਵਿਭਾਗ ਦੇ ਕਰਮਚਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੰਘਾ ਚੌਂਕ ਨੇੜੇ ਇਕ ਦੁਕਾਨ ਨੂੰ ਅੱਗ ਲੱਗ ਗਈ ਹੈ। ਉਹ ਤੁਰੰਤ ਵਾਹਨਾਂ ਸਮੇਤ ਮੌਕੇ 'ਤੇ ਪੁੱਜੇ ਅਤੇ ਅੱਗ 'ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ : ਮੇਹਟਿਆਣਾ 'ਚ ਰੂਹ ਕੰਬਾਊ ਵਾਰਦਾਤ: ਨੌਜਵਾਨ ਦਾ ਚਾਕੂ ਮਾਰ ਕੇ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News